ਪੰਜਾਬ ’ਚ 11,343 ਮਾਮਲੇ ਕਣਕ ਦੀ ਪਰਾਲੀ ਨੂੰ ਅੱਗ ਲਾਉਣ ਦੇ ਹੋਏ ਰਿਕਾਰਡ
Monday, May 09, 2022 - 01:48 PM (IST)
ਲੁਧਿਆਣਾ (ਸਲੂਜਾ) : ਪੰਜਾਬ ਸਰਕਾਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਵੱਖ-ਵੱਖ ਸੰਸਥਾਵਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਕਿਸਾਨਾਂ ਨੂੰ ਇਸ ਗੱਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਕਣਕ ਕੱਟਣ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਨਾਲ ਪ੍ਰਦੂਸ਼ਣ ਪੈਦਾ ਹੁੰਦਾ ਹੈ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜ਼ੁਰਮਾਨਾ ਕਰਨ ਦੇ ਬਾਵਜੂਦ ਕਿਸਾਨ ਅੱਜ ਵੀ ਪਰਾਲੀ ਨੂੰ ਬਿਨਾਂ ਕਿਸੇ ਡਰ ਦੇ ਅੱਗ ਦੇ ਹਵਾਲੇ ਕਰਨ ਦੀਆਂ ਘਟਨਾਵਾਂ ਨੂੰ ਲਗਾਤਾਰ ਅੰਜ਼ਾਮ ਦੇ ਕੇ ਪੰਜਾਬ ਦੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਹੇ ਹਨ, ਜਿਸ ਨਾਲ ਕਈ ਵਾਰ ਸਮੋਗ ਵਰਗੇ ਹਾਲਾਤ ਪੈਦਾ ਹੋ ਜਾਂਦੇ ਹਨ ਅਤੇ ਜਨਤਾ ਸੂਰਜ ਦੀ ਇਕ ਝਲਕ ਪਾਉਣ ਨੂੰ ਤਰਸਣ ਲੱਗਦੀ ਹੈ। ਜਾਣਕਾਰੀ ਅਨੁਸਾਰ ਇਸ ਕਣਕ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਲੈ ਕੇ ਅੱਜ ਤੱਕ 11,343 ਮਾਮਲੇ ਪਰਾਲੀ ਨੂੰ ਅੱਗ ਲਗਾਉਣ ਦੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਰਿਕਾਰਡ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਵੀਡੀਓ ਬਣਾ ਕੇ ਫਾਹੇ ’ਤੇ ਲਟਕਿਆ ਮੁੰਡਾ, ਬੋਲਿਆ ‘ਮੈਂ ਪਲਕ ਨੂੰ ਪਿਆਰ ਕਰਦਾ ਸੀ, ਜੋ ਕਿਸੇ ਹੋਰ ਨਾਲ ਘੁੰਮ ਰਹੀ’
ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਪਰਾਲੀ ਨੂੰ ਅੱਗ ਲਗਾਉਣ ਦੇ ਸਭ ਤੋਂ ਜ਼ਿਆਦਾ ਮਾਮਲੇ 827 ਲੁਧਿਆਣਾ ’ਚ ਰਿਕਾਰਡ ਹੋਏ ਹਨ। ਫਿਰੋਜ਼ਪੁਰ ’ਚ 1280, ਤਰਨਤਾਰਨ 969, ਮੋਗਾ 968, ਗੁਰਦਾਸਪੁਰ 1013, ਅੰਮ੍ਰਿਤਸਰ ’ਚ 1063 ਅਤੇ ਮੋਹਾਲੀ ਵਿਚ ਸਭ ਤੋਂ ਘੱਟ 17 ਮਾਮਲੇ ਪਰਾਲੀ ਨੂੰ ਅੱਗ ਲਗਾਉਣ ਦੇ ਸਾਹਮਣੇ ਆਏ ਹਨ।
ਕਿਹੜੇ ਸਾਲ ਕਿੰਨੇ ਮਾਮਲੇ ਪੰਜਾਬ ’ਚ ਪਰਾਲੀ ਨੂੰ ਅੱਗ ਲਗਾਉਣ ਦੇ ਹੋਏ ਰਿਕਾਰਡ
ਸਾਲ | ਮਾਮਲੇ |
2016 | 10732 |
2017 | 14436 |
2018 | 10907 |
2019 | 11701 |
2020 | 13420 |
2021 | 10100 |
ਇਹ ਵੀ ਪੜ੍ਹੋ : ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਪੁੱਤ ਨੂੰ ਸਕੂਲ ਛੱਡਣ ਜਾ ਰਿਹਾ ਸੀ ਪਿਓ, ਦੋਵਾਂ ਦੀ ਹੋਈ ਦਰਦਨਾਕ ਮੌਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।