ਨਹਿਰ ''ਚ ਛਾਲ ਮਾਰਨ ਵਾਲੇ ਨੌਜਵਾਨ ਦੀ ਲਾਸ਼ ਬਰਾਮਦ
Sunday, Jul 23, 2017 - 12:03 AM (IST)
ਬਟਾਲਾ, ਅਲੀਵਾਲ (ਸੈਂਡੀ/ਸ਼ਰਮਾ) - ਬੀਤੇ ਦਿਨੀਂ ਕਸਬਾ ਅਲੀਵਾਲ ਵਿਖੇ ਨਹਿਰ 'ਚ ਛਾਲ ਮਾਰ ਕੇ ਇਕ 20 ਸਾਲਾ ਨੌਜਵਾਨ ਨੇ ਜੀਵਨ ਲੀਲਾ ਸਮਾਪਤ ਕਰ ਲਈ ਸੀ। ਜਾਣਕਾਰੀ ਦਿੰਦਿਆਂ ਥਾਣਾ ਅਲੀਵਾਲ ਦੇ ਐੱਸ. ਐੱਚ. ਓ. ਪਰਮਵੀਰ ਸਿੰਘ ਨੇ ਦੱਸਿਆ ਕਿ ਵੀਰਵਾਰ ਦੇਰ ਸ਼ਾਮ ਨੂੰ ਕਰਨਦੀਪ ਸਿੰਘ ਪੁੱਤਰ ਮੋਹਨ ਸਿੰਘ ਨੇ ਅਲੀਵਾਲ ਦੀ ਨਹਿਰ 'ਚ ਛਾਲ ਮਾਰ ਦਿੱਤੀ ਸੀ, ਜਿਸ ਦੀ ਲਾਸ਼ ਅੱਜ ਨਹਿਰ 'ਚੋਂ ਗੋਤਾਖੋਰਾਂ ਦੀ ਮਦਦ ਨਾਲ ਬਾਹਰ ਕੱਢ ਲਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੇ ਪਿਤਾ ਮੋਹਨ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰ ਦਿੱਤੀ ਹੈ।
