ਸ਼ੱਕੀ ਹਾਲਾਤ ''ਚ ਵਿਅਕਤੀ ਦੀ ਲਾਸ਼ ਬਰਾਮਦ

03/10/2018 2:57:04 AM

ਫਗਵਾੜਾ, (ਜਲੋਟਾ, ਰੁਪਿੰਦਰ ਕੌਰ)- ਪਿੰਡ ਨੰਗਲ ਦੇ ਕੋਲ ਰੇਲ ਟਰੈਕ 'ਤੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਰੇਲ ਗੱਡੀ ਨਾਲ ਕੱਟੀ ਹੋਈ ਲਾਸ਼ ਬਰਾਮਦ ਹੋਈ ਹੈ। ਰੇਲਵੇ ਪੁਲਸ ਚੌਕੀ ਇੰਚਾਰਜ ਸਹਾਇਕ ਸਬ ਇਸਪੈਕਟਰ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਮ ਲੁਭਾਇਆ ਵਾਸੀ ਪਿੰਡ ਖੇੜਾ ਦੇ ਰੂਪ 'ਚ ਹੋਈ ਹੈ। ਜੀ. ਆਰ. ਪੀ. ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ ਕਥਿਤ ਤੌਰ 'ਤੇ ਆਤਮਹੱਤਿਆ ਕੀਤੀ ਹੈ। ਰੇਲਵੇ ਪੁਲਸ ਨੇ ਵੀ ਮ੍ਰਿਤਕ ਵੱਲੋਂ ਆਤਮ ਹੱਤਿਆ ਕਰਨ ਦੀ ਪੁਸ਼ਟੀ ਕੀਤੀ ਗਈ ਹੈ। ਰੇਲਵੇ ਪੁਲਸ ਨੇ ਧਾਰਾ-174 ਤਹਿਤ ਸੀ. ਆਰ. ਪੀ. ਸੀ. ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।