ਸਬ-ਇੰਸਪੈਕਟਰਾਂ ਤੇ ਕਾਂਸਟੇਬਲਾਂ ਦੀ ਭਰਤੀ ਲਈ ਬਟਾਲਾ ਪੁਲਸ ਨੌਜਵਾਨਾਂ ਨੂੰ ਦੇ ਰਹੀ ਹੈ ਮੁਫ਼ਤ ਫਿਜ਼ੀਕਲ ਕੋਚਿੰਗ

Tuesday, Jul 13, 2021 - 02:58 PM (IST)

ਸਬ-ਇੰਸਪੈਕਟਰਾਂ ਤੇ ਕਾਂਸਟੇਬਲਾਂ ਦੀ ਭਰਤੀ ਲਈ ਬਟਾਲਾ ਪੁਲਸ ਨੌਜਵਾਨਾਂ ਨੂੰ ਦੇ ਰਹੀ ਹੈ ਮੁਫ਼ਤ ਫਿਜ਼ੀਕਲ ਕੋਚਿੰਗ

ਬਟਾਲਾ (ਸਾਹਿਲ, ਯੋਗੀ) - ਕਾਂਸਟੇਬਲਾਂ, ਹੈੱਡ-ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਤੋਂ ਪਹਿਲਾਂ ਬਟਾਲਾ ਪੁਲਸ ਵੱਲੋਂ ਦਿੱਤੇ ਜਾ ਰਹੇ ਮੁਫ਼ਤ ਫਿਜ਼ੀਕਲ ਕੋਚਿੰਗ ਅਤੇ ਸਿਖਲਾਈ ਸ਼ੈਸ਼ਨਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 3500 ਤੋਂ ਵੱਧ ਇਛੁੱਕ ਉਮੀਦਵਾਰਾਂ ਨੇ ਸਿਖਲਾਈਯਾਫ਼ਤਾ ਕੋਚਾਂ ਅਤੇ ਡਰਿੱਲ ਇੰਸਟ੍ਰੱਕਟਰਾਂ ਦੀ ਨਿਗਰਾਨੀ ਹੇਠ ਸਰੀਰਕ ਜਾਂਚ ਟੈਸਟ (ਪੀ.ਐਸ.ਟੀ.) ਲਈ ਆਪਣੀ ਸਿਖਲਾਈ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਦੁਬਈ ’ਚ ਰਹਿੰਦੇ ਪ੍ਰੇਮੀ ਦੀ ਬੇਵਫ਼ਾਈ ਤੋਂ ਦੁਖੀ ਪ੍ਰੇਮਿਕਾ ਨੇ ਲਿਆ ਫਾਹਾ, ਇਤਰਾਜ਼ਯੋਗ ਵੀਡੀਓ ਰਾਹੀਂ ਕਰਦਾ ਸੀ ਤੰਗ (ਵੀਡੀਓ)

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਦੱਸਿਆ ਕਿ 3500 ਤੋਂ ਵੱਧ ਉਮੀਦਵਾਰਾਂ, ਜਿਨਾਂ ਵਿੱਚ ਕੁੜੀਆਂ ਵੀ ਹਨ, ਜੋ ਪੁਲਸ ਫੋਰਸ ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਨੇ ਜ਼ਿਲ੍ਹੇ ਦੇ ਪੁਲਸ ਲਾਈਨ ਗਰਾਊਂਡ ਸਮੇਤ 7 ਵੱਖ-ਵੱਖ ਥਾਵਾਂ ’ਤੇ ਆਪਣੀ ਸਰੀਰਕ ਸਿਖਲਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਮੀਦਵਾਰਾਂ ਦੀ ਪ੍ਰੈਕਟਿਸ ਲਈ ਪੁਲਸ ਵੱਲੋਂ ਸਿਖਲਾਈ ਪ੍ਰਾਪਤ ਕੋਚਾਂ ਤੋਂ ਇਲਾਵਾ ਲੋੜੀਂਦੇ ਖੇਡ ਉਪਕਰਨ, ਜਿਸ ਵਿੱਚ ਉਮੀਦਵਾਰਾਂ ਦੇ ਅਭਿਆਸ ਲਈ ਹਾਈ ਜੰਪ ਸਟੈਂਡ / ਗੱਦੇ ਅਤੇ ਲੰਬੀ ਛਾਲ ਲਈ ਬੁਨਿਆਦੀ ਢਾਂਚਾ ਸ਼ਾਮਲ ਹੈ, ਪ੍ਰਦਾਨ ਕੀਤੇ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ

ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਬਟਾਲਾ ਪੁਲਸ ਵੱਲੋਂ ਹੁਨਰਮੰਦ ਨੌਜਵਾਨਾਂ ਦੀ ਭਰਤੀ ਲਈ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਦੀ ਕੋਚਿੰਗ ਦੇਣ ਵਿੱਚ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਹਰੇਕ ਸੰਭਾਵਿਤ ਉਮੀਦਵਾਰ ਨੂੰ ਨਿਰਪੱਖ ਅਤੇ ਬਰਾਬਰ ਮੌਕੇ ਦਿੱਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ, ਆਰਮਡ ਪੁਲਿਸ, ਇਨਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਅਫ਼ਸਰਾਂ ਸਮੇਤ ਵੱਖ-ਵੱਖ ਕਾਡਰਾਂ ਵਿੱਚ 560 ਸਬ-ਇੰਸਪੈਕਟਰਾਂ ਦੀ ਸਿੱਧੀ ਭਰਤੀ ਲਈ ਆਨਲਾਈਨ ਅਰਜ਼ੀਆਂ ਪਹਿਲਾਂ ਹੀ ਮੰਗੀਆਂ ਜਾ ਚੁੱਕੀਆਂ ਹਨ ਅਤੇ ਚਾਹਵਾਨ ਉਮੀਦਵਾਰ 27 ਜੁਲਾਈ, 2021 ਤੱਕ ਆਪਣੀਆਂ ਅਰਜ਼ੀਆਂ ਜਮਾਂ ਕਰਵਾ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਦਸੂਹਾ ’ਚ ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ (ਤਸਵੀਰਾਂ) 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਆਰਮਡ ਕਾਡਰਾਂ ਵਿੱਚ ਤਕਰੀਬਨ 4400 ਕਾਂਸਟੇਬਲਾਂ ਦੀ ਸਿੱਧੀ ਭਰਤੀ ਲਈ ਵਿਭਾਗ ਵੱਲੋਂ ਅਰਜ਼ੀਆਂ ਇਕ ਹਫ਼ਤੇ ਦੇ ਅੰਦਰ-ਅੰਦਰ ਮੰਗੀਆਂ ਜਾਣਗੀਆਂ ਅਤੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਜਮਾਂ ਕਰਵਾ ਸਕਣਗੇ। ਐੱਸ.ਐੱਸ.ਪੀ. ਬਟਾਲਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ ਅਤੇ ਜਲਦ ਤੋਂ ਜਲਦ ਲਿਖਤੀ ਅਤੇ ਸਰੀਰਕ ਜਾਂਚ ਟੈਸਟ ਸਬੰਧੀ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਲਸ ਭਰਤੀ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਘਰੋਂ ਕਿਸਾਨੀ ਅੰਦੋਲਨ ’ਚ ਗਏ ਨੌਜਵਾਨ ਦੀ ਭੇਤਭਰੀ ਹਾਲਤ ’ਚ ਮਿਲੀ ਲਾਸ਼

ਦੱਸਣਯੋਗ ਹੈ ਕਿ ਪੀ.ਐਸ.ਟੀ. ਵਿੱਚ 1600 ਮੀਟਰ ਦੌੜ, ਉੱਚੀ ਛਾਲ ਅਤੇ ਲੰਬੀ ਛਾਲ ਸਮੇਤ ਤਿੰਨ ਫਿਜ਼ੀਕਲ ਟਰਾਇਲ ਈਵੈਂਟ ਸ਼ਾਮਲ ਹਨ। ਹਾਲਾਂਕਿ, ਮਹਿਲਾ ਉਮੀਦਵਾਰਾਂ ਅਤੇ ਸਾਬਕਾ ਸੈਨਿਕਾਂ ਲਈ ਸਰੀਰਕ ਜਾਂਚ ਟੈਸਟ ਦੇ ਮਾਪਦੰਡ ਵੱਖਰੇ ਹੋਣਗੇ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ


author

rajwinder kaur

Content Editor

Related News