ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ ਲਾਏ ਵੱਡੇ ਦੋਸ਼

Wednesday, Jul 29, 2026 - 06:19 PM (IST)

ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ ਲਾਏ ਵੱਡੇ ਦੋਸ਼

ਫਰੀਦਕੋਟ : ਫਾਰੇਮਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਦੌਰਾਨ ਫੜੇ ਗਏ ਕਥਿਤ ਨਕਲ ਗਿਰੋਹ ਦੇ ਮਾਮਲੇ ਨੂੰ ਲੈ ਕੇ ਸਿਆਸੀ ਦਲਾਂ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਇਸ ਨੂੰ ਪੇਪਰ ਲੀਕ ਦਾ ਮਾਮਲਾ ਦੱਸਦੇ ਹੋਏ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਨਾਲ ਹੀ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਚੱਲਦੇ ਅੱਜ ਕਾਂਗਰਸ ਪਾਰਟੀ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਬਾਹਰ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਈ ਕਾਂਗਰਸੀ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਚੰਨੀ ਨੇ ਇਸ ਮੁੱਦੇ 'ਤੇ ਸੂਬਾ ਸਰਕਾਰ ਦੀ ਵਾਰ-ਵਾਰ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪੇਪਰ ਲੀਕ ਦੇ ਮਾਮਲੇ ਵਾਰ-ਵਾਰ ਹੋ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਹੈ। ਇਸ ਧਰਨੇ ਦੌਰਾਨ ਜਿੱਥੇ ਚੰਨੀ ਧੜਾ ਪੂਰੀ ਤਰ੍ਹਾਂ ਸਰਗਰਮ ਨਜ਼ਰ ਆਇਆ, ਉਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੂਰੀ ਤਰ੍ਹਾਂ ਨਾਦਾਰਦ ਰਹੇ। 

ਇਹ ਵੀ ਪੜ੍ਹੋ : ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ

ਕੀ ਹੈ ਮਾਮਲਾ

ਦੱਸਣਯੋਗ ਹੈ ਕਿ 19 ਜੁਲਾਈ ਨੂੰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਰਾਹੀਂ 454 ਫਾਰਮੇਸੀ ਅਫਸਰਾਂ ਦੀ ਭਰਤੀ ਲਈ ਫਰੀਦਕੋਟ, ਕੋਟਕਪੂਰਾ ਅਤੇ ਫਿਰੋਜ਼ਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਤੇ ਪ੍ਰੀਖਿਆ ਕਰਵਾਈ ਸੀ। ਪ੍ਰੀਖਿਆ ਦੌਰਾਨ ਇਕ ਹਾਈ ਟੈੱਕ ਨਕਲ ਗਿਰੋਹ ਦੇ ਰੈਕੇਟ ਦਾ ਪਰਦਾਫਾਸ਼ ਹੋਇਆ ਸੀ, ਜਿਸ ਵਿਚ ਨਕਲ ਕਰਵਾਉਣ ਲਈ ਬਲੂਟੁੱਥ ਡਿਵਾਈਸਾਂ, ਪੈੱਨ ਕੈਮਰੇ ਅਤੇ ਵਾਇਰਲੈੱਸ ਡਿਵਾਈਸਾਂ ਦੀ ਵਰਤੋਂ ਕੀਤੀ ਗਈ ਸੀ। ਪੁਲਸ ਨੇ ਇਸ ਮਾਮਲੇ ਵਿਚ ਲਗਭਗ 35 ਲੋਕਾਂ ਨੂੰ ਹਿਰਾਸਤ ਵਿਚ ਲਿਆ, ਜਿਨ੍ਹਾਂ ਵਿਚ 28 ਉਮੀਦਵਾਰ ਵੀ ਸ਼ਾਮਲ ਹਨ। ਪੁਲਸ ਅਤੇ ਯੂਨੀਵਰਸਿਟੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਮਾਮਲੇ ਨਕਲ ਦਾ ਹੈ, ਨਾ ਕਿ ਪ੍ਰੀ-ਪ੍ਰੀਖਿਆ ਪੇਪਰ ਲੀਕ ਹੋਣ ਦਾ ਹੈ। ਦੂਜੇ ਪਾਸੇ ਵਿਰੋਧੀ ਪਾਰਟੀਆਂ ਅਤੇ ਕਈ ਵਿਦਿਆਰਥੀ ਜਥੇਬੰਦੀਆਂ ਇਸਨੂੰ ਪੇਪਰ ਲੀਕ ਘੁਟਾਲਾ ਕਹਿ ਰਹੇ ਹਨ ਅਤੇ ਨਿਰਪੱਖ ਜਾਂਚ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ : ਆਰ. ਸੀ. ਟ੍ਰਾਂਸਫਰ ਨਿਯਮਾਂ 'ਚ ਤਬਦੀਲੀ ਨੂੰ ਲੈ ਕੇ ਪੈ ਗਿਆ ਪੰਗਾ, ਜਾਣੋ ਕੀ ਹੈ ਪੂਰਾ ਮਾਮਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News