ਮੁੱਖ ਮੰਤਰੀ ਮਾਨ ਦਾ ਐਲਾਨ, ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਹੋਣਗੀਆਂ ਭਰਤੀਆਂ

09/06/2023 12:48:54 AM

ਮੋਗਾ/ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਭਰਤੀਆਂ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਲਈ ਮਨੁੱਖੀ ਸਰੋਤਾਂ ਦੇ ਪਸਾਰ ਦੇ ਹਿੱਸੇ ਵਜੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਅਧਿਆਪਕ ਦਿਵਸ ਮੌਕੇ ਮੋਗਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਜਿੱਥੇ 80 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ, ਉੱਥੇ ਹੀ ਸੀਐੱਮ ਮਾਨ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ 'ਚ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੜਕ ਹਾਦਸਿਆਂ ਦੇ ਪੀੜਤਾਂ ਦਾ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖ਼ੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ। ਸੀਐੱਮ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਕੈਂਪਸ ਪ੍ਰਬੰਧਕਾਂ, ਸੈਨੀਟੇਸ਼ਨ ਵਰਕਰਾਂ, ਚੌਕੀਦਾਰਾਂ ਅਤੇ ਸੁਰੱਖਿਆ ਗਾਰਡਾਂ ਸਮੇਤ ਵੱਡੀ ਗਿਣਤੀ ਵਿੱਚ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲਾਂ ਦੀ ਹਾਲਤ ਸੁਧਾਰਨ ਲਈ ਪੰਜਾਬ ਭਰ ਦੇ ਸਕੂਲਾਂ ਦੇ 10,000 ਕਲਾਸ ਰੂਮਾਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਕਲਾਸ ਰੂਮਾਂ ਵਿੱਚ ਨਵਾਂ ਫਰਨੀਚਰ ਉਪਲਬਧ ਕਰਵਾਇਆ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh