ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ''ਚ ਵੱਡੇ ਪੱਧਰ ''ਤੇ ਕਰੇਗਾ ਭਰਤੀ

Thursday, Jul 18, 2019 - 02:45 PM (IST)

ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ''ਚ ਵੱਡੇ ਪੱਧਰ ''ਤੇ ਕਰੇਗਾ ਭਰਤੀ

ਅੰਮ੍ਰਿਤਸਰ (ਛੀਨਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਹਦਾਇਤਾਂ 'ਤੇ ਪਾਰਟੀ ਦੀ ਹੋਰ ਵੱਧ ਮਜ਼ਬੂਤੀ ਲਈ ਪੰਜਾਬ ਭਰ 'ਚ ਵੱਧ ਤੋਂ ਵੱਧ ਭਰਤੀ (ਮੈਂਬਰਸ਼ਿਪ) ਕੀਤੀ ਜਾਵੇਗੀ। ਇਹ ਵਿਚਾਰ ਹਲਕਾ ਦੱਖਣੀ ਦੇ ਇੰਚਾਰਜ ਤੇ ਯੂਥ ਅਕਾਲੀ ਦਲ ਬਾਦਲ ਕੋਰ ਕਮੇਟੀ ਦੇ ਮੈਂਬਰ ਤਲਬੀਰ ਸਿੰਘ ਗਿੱਲ ਨੇ ਭਾਈ ਗੁਰਦਾਸ ਹਾਲ ਵਿਖੇ ਹਲਕਾ ਦੱਖਣੀ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਹੋਏ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੜੇ ਹੀ ਸਪੱਸ਼ਟ ਸ਼ਬਦਾਂ 'ਚ ਕਲੀਅਰ ਕਰ ਦਿੱਤਾ ਹੈ ਕਿ ਹੁਣ ਪਾਰਟੀ 'ਚ ਸਿਫਾਰਸ਼ੀਆਂ ਨੂੰ ਨਹੀਂ ਸਗੋਂ ਮਿਹਨਤੀਆਂ ਨੂੰ ਅਹਿਮ ਅਹੁਦੇ ਨਿਵਾਜ ਕੇ ਅੱਗੇ ਲਿਆਂਦਾ ਜਾਵੇਗਾ, ਜਿਸ ਸਦਕਾ ਹਰੇਕ ਆਗੂ ਅਤੇ ਵਰਕਰ ਨੂੰ ਇਸ ਭਰਤੀ ਮੁਹਿੰਮ 'ਚ ਆਪਣਾ ਅਹਿਮ ਯੋਗਦਾਨ ਪਾ ਕੇ ਹਾਈਕਮਾਨ ਨੂੰ ਆਪਣੀ ਮਿਹਨਤ ਦਿਖਾਉਣ ਦਾ ਮੌਕਾ ਵੀ ਪ੍ਰਦਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ 'ਚੋਂ ਪਾਰਟੀ ਦੀ ਵੱਡੇ ਪੱਧਰ 'ਤੇ ਭਰਤੀ ਕੀਤੀ ਜਾਵੇਗੀ, ਜਿਸ ਦੇ ਲਈ ਵੱਖ-ਵੱਖ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਾ ਕੇ ਉਨ੍ਹਾਂ ਨੂੰ ਭਰਤੀ ਫਾਰਮ ਵੀ ਸੌਂਪ ਦਿੱਤੇ ਗਏ ਹਨ।

ਇਸ ਮੌਕੇ ਜ਼ਿਲਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਭਾਈ ਰਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ (ਤਿੰਨੇ) ਮੈਂਬਰ ਸ਼੍ਰੋਮਣੀ ਕਮੇਟੀ, ਬੀ. ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਅਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।
 


author

Anuradha

Content Editor

Related News