ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਵਧੀ ਤਾਰੀਖ

10/17/2023 7:42:51 PM

ਚੰਡੀਗੜ੍ਹ (ਬਿਊਰੋ) : ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 3 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜ਼ੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਕੀਤੀ ਜਾਣੀ ਹੈ ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਜ਼ਬਤ, ਲੱਖਾਂ ਰੁਪਏ ਦੇ ਕੀਤੇ ਚਲਾਨ

ਉਨ੍ਹਾਂ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾਂ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ, ਇਸ ਅਸਾਮੀ ਲਈ ਅਪਲਾਈ ਕਰ ਸਕਦਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐੱਸ.ਸੀ.ਓ. ਨੰ. 7 ਫੇਜ਼-1 ਐੱਸ.ਏ.ਐੱਸ. ਨਗਰ ਮੋਹਾਲੀ ਵਿਖੇ 31 ਅਕਤੂਬਰ 2023 ਤੱਕ ਭੇਜ ਸਕਦੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh