ਪੰਜਾਬ ਦੇ 9 ਜ਼ਿਲ੍ਹਿਆਂ ''ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

Friday, Jun 13, 2025 - 06:24 PM (IST)

ਪੰਜਾਬ ਦੇ 9 ਜ਼ਿਲ੍ਹਿਆਂ ''ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਗਰਮੀ ਨੇ ਆਪਣਾ ਭਿਆਨਕ ਰੂਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਤਾਜ਼ਾ ਅਪਡੇਟ ਮੁਤਾਬਕ ਜਲਦੀ ਹੀ ਪੰਜਾਬ ਵਿਚ ਗਰਮੀ ਤੋਂ ਕੁਝ ਰਾਹਤ ਮਿਲੇਗੀ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 17 ਤਾਰੀਖ਼ ਤੱਕ ਕੀਤੀ ਗਈ ਭਵਿੱਖਬਾਣੀ ਮੁਤਾਬਕ ਕੁਝ ਜ਼ਿਲ੍ਹਿਆਂ ਵਿਚ ਜਿੱਥੇ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਉਥੇ ਹੀ ਤੇਜ਼ ਤੂਫ਼ਾਨ ਹਨ੍ਹੇਰੀ-ਝੱਖੜ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵੱਖ-ਵੱਖ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ ਕੀਤਾ...

9 ਜ਼ਿਲ੍ਹਿਆਂ ਵਿਚ ਹੀਟ ਵੇਵ ਦਾ ਰੈੱਡ ਅਲਰਟ
ਮੌਸਮ ਵਿਭਾਗ ਨੇ ਅੱਜ ਵੀ ਹੀਟ ਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੂਬੇ ਨੂੰ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ ਹੈ। ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਮਾਨਸਾ ਅਤੇ ਫਿਰੋਜ਼ਪੁਰ ਵਿਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਨੂੰ ਵੀ ਤਾਪਮਾਨ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਹਾਲੀ ਅਤੇ ਫਤਹਿਗੜ੍ਹ ਸਾਹਿਬ ਵਿਚ ਕੁਝ ਥਾਵਾਂ 'ਤੇ ਹੀਟਵੇਵ ਅਤੇ ਰਾਤ ਨੂੰ ਬਹੁਤ ਜ਼ਿਆਦਾ ਗਰਮੀ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸੰਗਰੂਰ, ਰੂਪਨਗਰ ਅਤੇ ਪਟਿਆਲਾ ਵਿੱਚ ਵੀ ਪਹਾੜਾਂ ਨਾਲ ਲੱਗਦੇ ਇਲਾਕਿਆਂ ਵਿੱਚ ਹੀਟ ਵੇਵ ਦਾ ਅਲਰਟ ਦੇ ਨਾਲ-ਨਾਲ ਤੇਜ਼ ਰਫ਼ਤਾਰ ਨਾਲ ਤੂਫ਼ਾਨ ਹਨ੍ਹੇਰੀ-ਝੱਖੜ ਬਾਰੇ ਵੀ ਕਿਹਾ ਗਿਆ ਹੈ। ਇਥੇ ਇਹ ਵੀ ਦੱਸ ਦੇਈਏ ਕਿ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਹੈ।

PunjabKesari

ਮੌਸਮ ਵਿਭਾਗ ਅਨੁਸਾਰ 14 ਅਤੇ 15 ਜੂਨ ਨੂੰ ਕੁਝ ਥਾਵਾਂ 'ਤੇ ਗਰਮੀ ਦੀ ਲਹਿਰ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 14 ਤਾਰੀਖ਼ ਨੂੰ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਨਵਾਂਸ਼ਹਿਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਵਿਚ ਤੇਜ਼ ਤੂਫ਼ਾਨ ਦੇ ਨਾਲ-ਨਾਲ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ ਰਾਤਾਂ, Red Alert ਜਾਰੀ

ਇਸੇ ਤਰ੍ਹਾਂ 15 ਤਾਰੀਖ਼ ਨੂੰ ਵੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਕਪੂਰਥਲਾ, ਤਰਨਤਾਰਨ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਬਾਰਿਸ਼ ਦੇ ਨਾਲ ਤੂਫ਼ਾਨ ਹਨ੍ਹੇਰੀ-ਝੱਖੜ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ, ਫਾਜ਼ਿਲਕਾ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।  16 ਅਤੇ 17 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਬਾਰਿਸ਼ ਪਵੇਗੀ। ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਕੋਈ ਅਲਰਟ ਨਹੀਂ ਹੈ।

ਇਹ ਵੀ ਪੜ੍ਹੋ: Punjab: ਭਿਆਨਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

shivani attri

Content Editor

Related News