ਪੰਜਾਬ 'ਚ Red Alert! DGP ਯਾਦਵ ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

Thursday, Nov 20, 2025 - 11:20 AM (IST)

ਪੰਜਾਬ 'ਚ Red Alert! DGP ਯਾਦਵ ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਜਲੰਧਰ/ਚੰਡੀਗੜ੍ਹ (ਬਿਊਰੋ)-ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਬੁੱਧਵਾਰ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨਾਲ ਇਕ ਆਨਲਾਈਨ ਮੀਟਿੰਗ ਕੀਤੀ, ਜਿਸ ਵਿਚ ਹੈੱਡਕੁਆਰਟਰ ਦੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਮੀਟਿੰਗ ਇਸ ਲਈ ਮਹੱਤਵਪੂਰਨ ਹੈ, ਕਿਉਂਕਿ ਇਕ ਤਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਦਾ ਦਿਨ ਨੇੜੇ ਆ ਰਿਹਾ ਹੈ ਅਤੇ ਦੂਜਾ, ਦਿੱਲੀ ਵਿਚ ਹਾਲ ਹੀ ਵਿਚ ਹੋਏ ਬੰਬ ਧਮਾਕੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰਨਾ ਜ਼ਰੂਰੀ ਸੀ।  ਦਿੱਲੀ ਬੰਬ ਧਮਾਕੇ ਤੋਂ ਬਾਅਦ ਪੰਜਾਬ ਵਿਚ ਪਹਿਲਾਂ ਹੀ ਰੈੱਡ ਅਲਰਟ ਐਲਾਨਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਹੋਇਆ ਸੰਪੰਨ

ਪੰਜਾਬ ਪੁਲਸ ਮੁਖੀ ਨੇ ਪੁਲਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਆਉਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਢੁੱਕਵੇਂ ਸੁਰੱਖਿਆ ਪ੍ਰਬੰਧ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣਾ ਹਰ ਕਿਸੇ ਦਾ ਮੁੱਢਲਾ ਫਰਜ਼ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਅਧਿਕਾਰੀਆਂ ਨੂੰ ਆਪਣੇ ਖੇਤਰਾਂ ਵਿਚ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰਨ ਦੀ ਲੋੜ ਹੈ ਕਿਉਂਕਿ ਪੰਜਾਬ ਇਕ ਸਰਹੱਦੀ ਸੂਬਾ ਹੈ। ਇਸ ਲਈ ਸਰਹੱਦ ਪਾਰ ਤੋਂ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਦਿੱਲੀ ਬੰਬ ਧਮਾਕੇ ਤੋਂ ਬਾਅਦ ਪੰਜਾਬ ਵਿਚ ਪਹਿਲਾਂ ਹੀ ਰੈੱਡ ਅਲਰਟ ਐਲਾਨਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ Latest ਅਪਡੇਟ! ਜਾਣੋ 23 ਨਵੰਬਰ ਤੱਕ ਕਿਹੋ-ਜਿਹਾ ਰਹੇਗਾ ਮੌਸਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News