ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ 'ਚ ਰਹਿਣ ਦੀ ਕੀਤੀ ਅਪੀਲ
Saturday, May 10, 2025 - 11:25 AM (IST)

ਅੰਮ੍ਰਿਤਸਰ (ਨੀਰਜ)- ਪਾਕਿਸਤਾਨ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡਰੋਨ ਨਾਲ ਇੰਨਾ ਵੱਡਾ ਹਮਲਾ ਕੀਤਾ ਗਿਆ ਕਿ ਸਵੇਰੇ 8:00 ਵਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੁਰੱਖਿਆ ਬਲ ਡਰੋਨ ਨੂੰ ਨਸ਼ਟ ਕਰਨ ਵਿੱਚ ਰੁੱਝੇ ਹੋਏ ਸਨ। ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਿੰਡ ਮੱਖਣ ਵਿੰਡੀ 'ਚ ਐਕਟਿਵ ਮਿਜ਼ਾਇਲ ਡਿੱਗੀ, ਫੌਜ ਅਧਿਕਾਰੀਆਂ ਨੇ ਕੀਤਾ ਨਕਾਰਾ
ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ 'ਅੰਮ੍ਰਿਤਸਰ ਰੈੱਡ ਅਲਰਟ ਅਧੀਨ ਹੈ। ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਘਰ ਦੇ ਅੰਦਰ ਰਹੋ ਅਤੇ ਖਿੜਕੀਆਂ ਤੋਂ ਦੂਰ ਰਹੋ ਤਾਂ ਕਿ ਆਮ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੇ ਯੋਗ ਹੋਏ। ਕਿਰਪਾ ਕਰਕੇ ਸ਼ਾਂਤ ਰਹੋ ਅਤੇ ਘਬਰਾਓ ਨਾ।'
ਇਹ ਵੀ ਪੜ੍ਹੋ- ਤਣਾਅ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ ਤੋਂ ਵੱਡੀ ਖ਼ਬਰ, ਹੁਣ ਰੋਜ਼ ਹੋਵੇਗਾ Blackout
ਇਸੇ ਤਰ੍ਹਾਂ ਅੱਜ ਸਵੇਰੇ ਅੰਮ੍ਰਿਤਸਰ ਦੇ ਪਿੰਡ ਭਿੱਟੇਵਾਡ 'ਚ ਇਕ ਘਰ ਦੇ ਬਾਹਰ ਡਰੋਨ ਡਿੱਗਿਆ। ਜਿਸ ਨਾਲ ਵੱਡਾ ਧਮਾਕਾ ਹੋਇਆ ਅਤੇ ਕਾਫ਼ੀ ਅੱਗ ਫੈਲ ਗਈ। ਧਮਾਕੇ ਦੀ ਆਵਾਜ਼ ਸੁਣ ਲੋਕ ਘਰੋਂ ਬਾਹਰ ਆ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8