ਫਾਜ਼ਿਲਕਾ ''ਚ RED ALERT ਜਾਰੀ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ
Saturday, May 10, 2025 - 11:45 AM (IST)

ਫਾਜ਼ਿਲਕਾ (ਸੁਨੀਲ ਨਾਗਪਾਲ) : ਭਾਰਤ-ਪਾਕਿਸਤਾਨ ਵਿਚਾਲੇ ਜੰਗ ਨੂੰ ਲੈ ਕੇ ਮਾਹੌਲ ਬੇਹੱਦ ਤਣਾਅਪੂਰਨ ਬਣਿਆ ਹੋਇਆ ਹੈ। ਫਾਜ਼ਿਲਕਾ ਦੇ ਲੋਕਾਂ ਵਲੋਂ ਬੀਤੀ ਰਾਤ ਵੱਡੇ-ਵੱਡੇ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਅਤੇ ਲੋਕਾਂ ਦੇ ਘਰਾਂ ਦੀਆਂ ਕੰਧਾਂ ਅਤੇ ਖਿੜਕੀਆਂ ਤੱਕ ਹਿੱਲ ਗਈਆਂ।
ਇਹ ਵੀ ਪੜ੍ਹੋ : ਧਮਾਕਿਆਂ ਵਿਚਾਲੇ ਕਪੂਰਥਲਾ ਦੇ ਲੋਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ, DC ਨੇ ਕੀਤੀ ਅਪੀਲ
ਇਸ ਨੂੰ ਦੇਖਦੇ ਹੋਏ ਫਾਜ਼ਿਲਕਾ 'ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਪੁਲਸ ਬਜ਼ਾਰਾਂ 'ਚ ਘੁੰਮ ਰਹੀ ਹੈ ਅਤੇ ਦੁਕਾਨਦਾਰਾਂ ਨੂੰ ਸਮਾਨ ਦੁਕਾਨਾਂ ਦੇ ਅੰਦਰ ਕਰਨ ਲਈ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪਠਾਨਕੋਟ ਏਅਰਬੇਸ ਨੇੜਿਓਂ ਮਿਲੀ 12 ਫੁੱਟ ਦੀ ਮਿਜ਼ਾਈਲ!, ਬੰਦ ਕਰਾਈਆਂ ਜਾ ਰਹੀਆਂ ਦੁਕਾਨਾਂ (ਵੀਡੀਓ)
ਪੁਲਸ ਨੇ ਅਪੀਲ ਕੀਤੀ ਹੈ ਕਿ ਲੋਕ ਬਿਨਾਂ ਕਿਸੇ ਕਾਰਨ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8