ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹੋਇਆ Red Alert ਜਾਰੀ! 29 ਅਗਸਤ ਤੱਕ ਲੋਕ ਰਹਿਣ ਸਾਵਧਾਨ
Monday, Aug 25, 2025 - 07:18 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਸੂਬੇ ਦੇ ਦਰਿਆਵਾਂ ਵਿਚ ਵੀ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਭਾਰੀ ਬਾਰਿਸ਼ ਵਿਚਾਲੇ ਅਗਲੇ ਦਿਨਾਂ ਨੂੰ ਕੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਪੰਜਾਬ ਵਿਚ ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਰੈੱਡ, ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਹ ਮੌਸਮ ਅਗਲੇ 24 ਘੰਟਿਆਂ ਤੱਕ ਜਾਰੀ ਰਹਿ ਸਕਦਾ ਹੈ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! ਸਰਜੀਕਲ ਕੰਪਲੈਕਸ 'ਚ ਫੈਕਟਰੀ 'ਚੋਂ ਗੈਸ ਹੋਈ ਲੀਕ, ਪਈਆਂ ਭਾਜੜਾਂ
ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ, ਰੂਪਨਗਰ, ਫਿਰੋਜ਼ਪੁਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਵਿਚ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 26 ਅਗਸਤ ਨੂੰ ਪੂਰੇ ਸੂਬੇ ਵਿਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਰਹੇਗਾ। 27 ਅਗਸਤ ਨੂੰ ਸਿਰਫ਼ ਗੁਰਦਾਸਪੁਰ ਅਤੇ ਪਠਾਨਕੋਟ ਵਿਚ ਬਾਰਿਸ਼ ਦੇ ਆਸਾਰ ਵਿਖਾਏ ਗਏ ਹਨ ਜਦਕਿ ਬਾਕੀ ਹਿੱਸਿਆਂ ਵਿਚ ਮੌਸਮ ਆਮ ਰਹੇਗਾ। 28 ਅਗਸਤ ਨੂੰ ਕਿਸੇ ਵੀ ਜ਼ਿਲ੍ਹੇ ਵਿਚ ਚਿਤਾਵਨੀ ਨਹੀਂ ਹੈ ਅਤੇ ਮੌਸਮ ਸਾਫ ਰਹਿਣ ਦੀ ਉਮੀਦ ਹੈ। ਹਾਲਾਂਕਿ 29 ਅਗਸਤ ਨੂੰ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿਚ ਫਿਰ ਤੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਭਾਰੀ ਬਾਰਿਸ਼ ਦੌਰਾਨ ਜਲੰਧਰ-ਪਠਾਨਕੋਟ NH 'ਤੇ ਵੱਡਾ ਹਾਦਸਾ, ਕਈ ਵਾਹਨਾਂ ਦੀ ਟੱਕਰ, ਮਚਿਆ ਚੀਕ-ਚਿਹਾੜਾ
ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਪਠਾਨਕੋਟ, ਗੁਰਦਾਸਪੁਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ ਜ਼ਿਲ੍ਹਿਆਂ ਵਿਚ ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਉਥੇ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਖ਼ਾਸ ਕਰਕੇ ਰੈੱਡ ਅਲਰਟ ਵਾਲੇ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬੇਹੱਦ ਜ਼ਰੂਰੀ ਕੰਮ ਤੋਂ ਇਲਾਵਾ ਘਰੋਂ ਬਾਹਰ ਨੇ ਨਿਕਲਣ। ਇਥੇ ਇਹ ਵੀ ਦੱਸਣਯੋਗ ਹੈ ਕਿ ਪਠਾਨਕੋਟ-ਜਲੰਧਰ ਰਾਸ਼ਟਰੀ ਰਾਜਮਾਰਗ 'ਤੇ ਚੱਕੀ ਨਦੀ 'ਤੇ ਬਣਿਆ ਪੁਰਾਣਾ ਪੁਲ ਨਦੀ ਦੇ ਵਹਾਅ ਵਿੱਚ ਵਹਿ ਗਿਆ ਹੈ। ਇੰਨਾ ਹੀ ਨਹੀਂ, ਨਵੇਂ ਪੁਲ ਨੂੰ ਖਤਰੇ ਵਿੱਚ ਦੇਖਦਿਆਂ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਦੇਰ ਸ਼ਾਮ ਪੁਲ 'ਤੇ ਆਵਾਜਾਈ ਬੰਦ ਕਰ ਦਿੱਤੀ ਹੈ। ਇਸ ਕਾਰਨ ਪਠਾਨਕੋਟ-ਜਲੰਧਰ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਬੰਦ ਹੋ ਗਈ ਹੈ।
ਇਹ ਵੀ ਪੜ੍ਹੋ: ਰਾਸ਼ਨ ਕਾਰਡ ਦੇ ਮੁੱਦੇ 'ਤੇ CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ