ਰੈੱਡ ਅਲਰਟ ਵਿਚਾਲੇ ਪੰਜਾਬ 'ਚ ਲੱਗ ਗਏ ਨਾਕੇ, ਪੁਲਸ ਨੇ ਸੰਭਾਲੇ ਮੋਰਚੇ
Tuesday, Nov 11, 2025 - 05:45 PM (IST)
ਮੋਗਾ (ਕਸ਼ਿਸ਼ ਸਿੰਗਲਾ) : ਬੀਤੀ ਸ਼ਾਮ ਦਿੱਲੀ ਵਿਚ ਹੋਏ ਵੱਡੇ ਧਮਾਕੇ ਤੋਂ ਬਾਅਦ ਪੰਜਾਬ ਭਰ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦਰਮਿਆਨ ਪੰਜਾਬ ਪੁਲਸ ਵੱਲੋਂ ਸੂਬੇ ਭਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਮੋਗਾ ਪੁਲਸ ਵੱਲੋਂ ਵੀ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕਰਕੇ ਮੋਗਾ ਵਿਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਨਵੀਂ ਭਵਿੱਖਬਾਣੀ
ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਨਯੋਗ ਡੀ. ਜੀ. ਪੀ. ਅਤੇ ਐੱਸ. ਐੱਸ. ਪੀ. ਦੇ ਹੁਕਮਾਂ ਮੁਤਾਬਕ ਮੋਗਾ ਵਿਚ ਰੈਡ ਅਲਰਟ ਤੋਂ ਬਾਅਦ ਥਾਂ-ਥਾਂ 'ਤੇ ਨਾਕਾਬੰਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਹਰ ਆਉਣ ਜਾਣ ਵਾਲੇ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਡਿਪਟੀ ਕਮਿਸ਼ਨਰਾਂ ਤੇ ਅਧਿਕਾਰੀਆਂ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
