ਰੇਡ ਕਾਰਨਰ ਨੋਟਿਸ ਜਾਰੀ ਹੋਣ ਦੇ ਬਾਵਜੂਦ ਵਿਦੇਸ਼ਾਂ ’ਚ ਰਹਿ ਰਹੇ ਨੇ ਗੈਂਗਸਟਰ, ਦਿੰਦੇ ਨੇ ਕਈ ਵਾਰਦਾਤਾਂ ਨੂੰ ਅੰਜ਼ਾਮ
Tuesday, May 31, 2022 - 05:12 PM (IST)
ਜਲੰਧਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਵਿਦੇਸ਼ ’ਚ ਰਹਿੰਦੇ ਗੈਂਗਸਟਰ ਵਲੋਂ ਲਈ ਗਈ ਹੈ, ਜਿਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਨਾ ਕਰਨ ’ਤੇ ਪੁਲਸ ਦੀ ਕਾਰਵਾਈ ’ਤੇ ਮੁੜ ਸਵਾਲ ਖੜ੍ਹੇ ਹੋ ਗਏ ਹਨ। ਦੱਸ ਦੇਈਏ ਕਿ ਵਿਦੇਸ਼ ’ਚ ਲੁੱਕ ਕੇ ਰਹਿ ਰਹੇ ਗੈਂਗਸਟਰਾਂ ਦੇ ਪੰਜਾਬ ’ਚ ਪਿਛਲੇ ਸਮੇਂ ਦੌਰਾਨ ਹੋਈਆਂ ਅੱਤਵਾਦੀ ਘਟਨਾਵਾਂ ਅਤੇ ਕਤਲਾਂ ’ਚ ਨਾਂ ਸਾਹਮਣੇ ਆਏ ਹਨ, ਜਿਸ ਦੇ ਬਾਵਜੂਦ ਕੋਈ ਕਾਰਵਾਈ ਅਮਲ ’ਚ ਨਹੀਂ ਲਿਆਂਦੀ ਜਾ ਰਹੀ। ਪੁਲਸ ਨੇ ਪਾਕਿਸਤਾਨ ਵਿਚ ਵਸੇ ਹਰਵਿੰਦਰ ਸਿੰਘ ਅਤੇ ਕੈਨੇਡਾ ’ਚ ਵਸੇ ਗੋਲਡੀ ਬਰਾੜ ਨੂੰ ਰੇਡ ਕਾਰਨਰ ਨੋਟਿਸ ਜਾਰੀ ਕੀਤੇ ਹੋਏ ਹਨ ਪਰ ਉਹ ਚਕਮਾ ਦੇ ਕੇ ਵਿਦੇਸ਼ ’ਚ ਭੱਜ ਗਏ ਸਨ। ਵਿਦੇਸ਼ ਜਾ ਕੇ ਵੀ ਇਹ ਗੈਂਗਸਟਰ ਪੰਜਾਬ ਦੇ ਲੋਕਾਂ ਨੂੰ ਸ਼ਰੇਆਮ ਮਾਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ: ਮੁਕਤਸਰ ਵੱਡੀ ਵਾਰਦਾਤ: ਸ਼ੱਕੀ ਹਾਲਾਤ ’ਚ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼, ਬੀਤੇ ਦਿਨ ਤੋਂ ਸੀ ਲਾਪਤਾ
ਦੱਸ ਦੇਈਏ ਕਿ ਜੇਕਰ ਗੈਂਗਸਟਰਾਂ ਨੂੰ ਰੇਡ ਕਾਰਨਰ ਨੋਟਿਸ ਜਾਰੀ ਕਰ ਦਿੱਤੇ ਜਾਣ ਤਾਂ ਇਨ੍ਹਾਂ ਨੂੰ ਵਿਦੇਸ਼ ਭੱਜਣ ਤੋਂ ਰੋਕਿਆ ਜਾ ਸਕਦਾ ਹੈ। ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਹ ਗੈਂਗਸਟਰ ਵਿਦੇਸ਼ਾਂ ’ਚ ਜਾ ਕੇ ਉਥੋਂ ਪੰਜਾਬ ਨੂੰ ਨਿਸ਼ਾਨਾ ਬਣਾ ਰਹੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਜਲੰਧਰ ਵਿਚ ਯੂਥ ਕਾਂਗਰਸ ਦੇ ਪ੍ਰਧਾਨ ਸੁਖਮੀਤ ਡਿਪਟੀ ਦਾ ਕਤਲ, ਫ਼ਰੀਦਕੋਟ ਵਿਚ ਕਾਂਗਰਸੀ ਆਗੂ ਗੁਰਲਾਲ ਪਹਿਲਵਾਨ ਦੇ ਕਤਲ ਨੇ ਵੀ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਸਥਾਨਕ ਗੈਂਗਸਟਰਾਂ ਨਾਲ ਸਬੰਧਾਂ ਦਾ ਪਰਦਾਫਾਸ਼ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਇੱਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਅਤੇ ਗਿੱਪੀ ਗਰੇਵਾਲ ਨੂੰ 4 ਸਾਲ ਪਹਿਲਾਂ ਗੈਂਗਸਟਰਾਂ ਨੇ ਧਮਕੀਆਂ ਦਿੱਤੀਆਂ ਸਨ ਤੇ ਫਿਰੌਤੀ ਮੰਗੀ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਤੋਂ ਵੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਪਰਮੀਸ਼ ਤੋਂ ਫਿਰੌਤੀ ਦੇ ਮਾਮਲੇ ’ਚ ਗੈਂਗਸਟਰ ਦਿਲਪ੍ਰੀਤ ਸਿੰਘ ਨੂੰ ਚੰਡੀਗੜ੍ਹ ਤੋਂ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਜਲੰਧਰ ਵਿਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗੈਂਗ ਨੇ ਲਈ ਸੀ। ਇਸ ਦੀ ਸੁਪਾਰੀ ਕੈਨੇਡਾ ਵਿਚ ਦਿੱਤੀ ਗਈ ਸੀ। ਕਈ ਗੈਂਗਸਟਰ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਥੋਂ ਨਸ਼ਿਆਂ, ਹਥਿਆਰਾਂ ਅਤੇ ਫਿਰੌਤੀ ਦਾ ਕਾਰੋਬਾਰ ਚਲਾ ਰਹੇ ਹਨ। ਇਸ ਵੇਲੇ ਗੈਂਗਸਟਰਾਂ ਦੀ ਸਭ ਤੋਂ ਵੱਧ ਚਰਚਾ ਲਾਰੇਂਸ਼ ਬਿਸਨੋਈ ਅਤੇ ਦਵਿੰਦਰ ਬੰਬੀਹਾ ਹਨ, ਜਿਨ੍ਹਾਂ ਦੇ ਮੈਂਬਰ ਕੈਨੇਡਾ ਵਿਚ ਬੈਠੇ ਗੈਂਗਸਟਰਾਂ ਦੇ ਸੰਪਰਕ ਵਿਚ ਹਨ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ