ਲਾਲ ਕਿਲ੍ਹੇ ’ਚ ਹੋਏ ਧਾਰਮਿਕ ਸਮਾਗਮ ਤੋਂ ਜਥੇਦਾਰ ਦੇ ਦੂਰ ਰਹਿਣ ਨੂੰ ਸਿੱਖ ਬੁੱਧੀਜੀਵੀਆਂ ਨੇ ਦਿੱਤਾ ਨਿੰਦਣਯੋਗ ਕਰਾਰ

04/25/2022 9:42:46 AM

ਅੰਮ੍ਰਿਤਸਰ (ਮਮਤਾ) - ਕੇਂਦਰ ਸਰਕਾਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਦਿੱਲੀ ਦੇ ਲਾਲ ਕਿਲ੍ਹੇ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਦੋ ਦਿਨਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਗਿਆ। ਇਸ ਸਮਾਰੋਹ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਦਿੱਗਜ਼ ਨੇਤਾਵਾਂ ਦਾ ਸ਼ਾਮਲ ਨਾ ਹੋਣਾ ਸਿੱਖ ਹਲਕਿਆਂ ’ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

ਸਿੱਖ ਬੁੱਧੀਜੀਵੀਆਂ ਨੇ ਕੇਂਦਰ ਸਰਕਾਰ ਵੱਲੋਂ ਇੰਨੇ ਵੱਡੇ ਪੱਧਰ ’ਤੇ ਕੀਤੀ ਗਈ ਪਹਿਲ ਦਾ ਜਿੱਥੇ ਸਵਾਗਤ ਕੀਤਾ ਹੈ, ਉੱਥੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਇਸ ਸਮਾਰੋਹ ਤੋਂ ਨਦਾਰਦ ਰਹਿਣ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਸਿੱਖ ਬੁੱਧੀਜੀਵੀਆਂ ਨੇ ਇਸ ਲਈ ਮੁੱਖ ਰੂਪ ਨਾਲ ਜ਼ਿੰਮੇਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਠਹਿਰਾਇਆ, ਜੋ ਸਿੱਖ ਪੰਥ ਦਾ ਅਗਵਾਈ ਕਰਨ ਦੀ ਬਜਾਏ ਰਾਜਨੀਤਕ ਆਕਾਵਾਂ ਦੀ ਕਠਪੁਤਲੀ ਬਣੇ ਹੋਏ ਹਨ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ

ਇਸ ਸਬੰਧੀ ਸਿੱਖ ਬੁੱਧੀਜੀਵੀ ਪ੍ਰੋ. ਬਲਕਾਰ ਸਿੰਘ ਨੇ ਕਿਹਾ ਕਿ ਭਾਰਤ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਲਾਲ ਕਿਲੇ ’ਤੇ ਇੰਨੇ ਵੱਡੇ ਪੱਧਰ ’ਤੇ ਗੁਰਪੁਰਬ ਮਨਾਇਆ ਹੋਵੇ ਤੇ ਉਸ ’ਚ ਦੇਸ਼ ਦੇ ਪ੍ਰਧਾਨ ਮੰਤਰੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਣ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸ਼ਮੂਲੀਅਤ ਜਿੱਥੇ ਦੇਸ਼-ਵਿਦੇਸ਼ ਦੇ ਸਿੱਖਾਂ ਲਈ ਮਾਣ ਦੀ ਗੱਲ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦਾ ਸ਼ਾਮਲ ਨਾ ਹੋਣਾ ਵੀ ਗਲਤ ਹੈ। ਉਸ ਤੋਂ  ਜ਼ਿਆਦਾ ਗਲਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਇਸ ਸਮਾਗਮ ਤੋਂ ਦੂਰ ਰਹਿਣਾ ਹੈ। 

ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ, ਬੁੜੈਲ ਜੇਲ੍ਹ ਕੋਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਬਰਾਮਦ

ਪ੍ਰੋ. ਬਲਕਾਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਇਸ ਸਮੇਂ ਸਮੂਹ ਸਿੱਖ ਪੰਥ ਦਾ ਅਗਵਾਈ ਕਰ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਉਨ੍ਹਾਂ ਦੇ ਅਧੀਨ ਹੈ। ਅਜਿਹੇ ’ਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਰਾਜਨੀਤੀ ਤੋਂ ਦੂਰ ਹੋ ਕੇ ਇਸ ਧਾਰਮਿਕ ਸਮਾਰੋਹ ’ਚ ਸ਼ਾਮਲ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਦੀ ਅਗਵਾਈ ਕਰਨੀ ਚਾਹੀਦੀ ਹੈ ਤੇ ਰਾਜਨੀਤੀ ਤੋਂ ਦੂਰ ਰਹਿਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ

ਉਨ੍ਹਾਂ ਇਸ ਗੱਲ ’ਤੇ ਅਫਸੋਸ ਜਤਾਇਆ ਕਿ ਅੱਜ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਿੱਖਾਂ ਦੀਆਂ ਪੰਥਕ ਮੰਗਾਂ, ਗੁਰਦੁਆਰਿਆਂ ਦੇ ਮਸਲਿਆਂ ਤੇ ਧਾਰਮਿਕ ਮਸਲਿਆਂ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਕਿ ਉਹ ਸਿੱਖ ਪੰਥ ਦੇ ਮੁਖੀ ਹੋਣ ਦੇ ਨਾਤੇ ਸਾਰੇ ਸਿੱਖ ਸੰਗਠਨਾਂ ਨੂੰ ਇਕੱਠਾ ਕਰਨ ਤੇ ਉਨ੍ਹਾਂ ਨਾਲ ਮੀਟਿੰਗ ਕਰ ਕੇ ਪੰਥਕ ਸਮੱਸਿਆਵਾਂ ਦੇ ਨਿਪਟਾਰੇ ਲਈ ਅੱਗੇ ਆਉਣ ਨਾ ਕਿ ਰਾਜਨੀਤੀ ਨੂੰ ਧਰਮ ’ਤੇ ਹਾਵੀ ਹੋਣ ਦੇਣ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 3 ਮਈ ਨੂੰ ਹੋਣ ਵਾਲੀ ਪੰਥਕ ਬੈਠਕ ਸਬੰਧੀ ਜਥੇਦਾਰ ਨੂੰ ਬੇਨਤੀ ਕੀਤੀ ਕਿ ਉਹ ਸਾਰੇ ਸਿੱਖ ਸੰਗਠਨਾਂ ਨੂੰ ਉਸ ’ਚ ਸੱਦਣ ਅਤੇ ਉਨ੍ਹਾਂ ਦੇ ਵਿਚਾਰ ਸੁਣਨ ਤੇ ਰਾਜਨੀਤੀ ਤੋਂ ਦੂਰ ਹੋ ਕੇ ਠੀਕ ਫ਼ੈਸਲੇ ਲੈਣ। ਇਸ ’ਚ ਹੀ ਉਨ੍ਹਾਂ ਦੀ ਸ਼ੋਭਾ ਹੈ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ


rajwinder kaur

Content Editor

Related News