ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼

Thursday, Jan 28, 2021 - 11:00 AM (IST)

ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼

ਤਰਨਤਾਰਨ (ਰਮਨ) : ਦਿੱਲੀ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਵਲੋਂ ਕੀਤੇ ਗਏ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਵਾਲੇ ਨੌਜਵਾਨ ਦਾ ਨਾਂ ਜੁਗਰਾਜ ਸਿੰਘ ਹੈ। ਜੁਗਰਾਜ ਸਿੰਘ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਨੌਜਵਾਨ ਦੇ ਪਰਿਵਾਰ ਅਤੇ ਪਿੰਡ ਦੇ ਲੋਕਾਂ ਨੇ ਟੀ.ਵੀ. ਤੇ ਸੋਸ਼ਲ ਮੀਡੀਆ ’ਤੇ ਚੱਲ ਰਹੇ ਵੀਡੀਓ ਤੋਂ ਉਸ ਦੀ ਪਛਾਣ ਕਰ ਲਈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਪੁਲਸ ਵਲੋਂ ਉਕਤ ਨੌਜਵਾਨ ਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਜੁਗਰਾਜ ਸਿੰਘ ਦੇ ਪਿਤਾ ਬਲਦੇਵ ਸਿੰਘ ਅਤੇ ਮਾਂ ਭਗਵੰਤ ਕੌਰ ਆਪਣੀਆਂ ਤਿੰਨ ਕੁੜੀਆਂ ਨਾਲ ਤਰਨਤਾਰਨ ਦੇ ਪਿੰਡ ’ਚੋਂ ਰੂਪੋਸ਼ ਹੋ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਮਜੀਠਾ ’ਚ ਵੱਡੀ ਵਾਰਦਾਤ : ਪੈਸਿਆਂ ਦੇ ਲੈਣ-ਦੇਣ ਕਾਰਨ 2 ਦੋਸਤਾਂ ਦਾ ਬੇਰਹਿਮੀ ਨਾਲ ਕਤਲ

PunjabKesari
 
ਦੱਸ ਦੇਈਏ ਕਿ ਜੁਗਰਾਜ ਸਿੰਘ ਦੇ ਦਾਦਾ ਮਹਿਲ ਸਿੰਘ ਅਤੇ ਦਾਦੀ ਗੁਰਚਰਨ ਕੌਰ ਨੇ ਮੰਨਿਆ ਕਿ ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲਾ ਉਨ੍ਹਾਂ ਦਾ ਹੀ ਪੋਤਾ ਹੈ। ਜੁਗਰਾਜ ਦਾ ਪਰਿਵਾਰ ਇਸ ਗੱਲ ਤੋਂ ਖੁਸ਼ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਲਾਲ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਲਹਿਰਾਇਆ ਹੈ। ਸਾਡਾ ਪਰਿਵਾਰ ਬਾਰਡਰ ਨਾਲ ਲੱਗਦੀਆਂ ਕੰਡਿਆਲੀਆਂ ਤਾਰਾਂ ਕੋਲ ਖੇਤੀ ਕਰਦਾ ਹੈ। ਉਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਕਿਸੇ ਵੀ ਗੈਰ-ਸਮਾਜਿਕ ਸਰਗਰਮੀ ਵਿਚ ਸ਼ਾਮਲ ਨਹੀਂ ਰਿਹਾ। 

ਪੜ੍ਹੋ ਇਹ ਵੀ ਖ਼ਬਰ - ਅਜਨਾਲਾ ਦੇ ਪਿੰਡ ਵਿਛੋਆ ਵਿਖੇ 4 ਗੁਟਕਾ ਸਾਹਿਬ ਜੀ ਦੀ ਬੇਅਦਬੀ, ਸੰਗਤਾਂ ’ਚ ਭਾਰੀ ਰੋਸ (ਤਸਵੀਰਾਂ)

PunjabKesari

ਨੌਜਵਾਨ ਜੁਗਰਾਜ ਸਿੰਘ ਦੀ ਗੁਰਚਰਨ ਕੌਰ ਨੇ ਕਿਹਾ ਕਿ ਜੁਗਰਾਜ ਪਿੰਡ ਦੇ ਗੁਰਦੁਆਰਿਆਂ ਵਿਚ ਨਿਸ਼ਾਨ ਸਾਹਿਬ ’ਤੇ ਚੋਲਾ ਸਾਹਿਬ ਚੜ੍ਹਾਉਣ ਦੀ ਸੇਵਾ ਕਰਦਾ ਸੀ। ਨਿਸ਼ਾਨ ਸਾਹਿਬ ’ਤੇ ਜਦੋਂ ਵੀ ਚੋਲਾ ਸਾਹਿਬ ਚੜ੍ਹਾਉਣ ਹੁੰਦਾ ਸੀ ਤਾਂ ਜੁਗਰਾਜ ਹੀ ਇਹ ਕੰਮ ਕਰਦਾ ਸੀ। ਉਸਨੇ ਜੋਸ਼ ਵਿਚ ਆ ਕੇ ਦਿੱਲੀ ਦੇ ਲਾਲ ਕਿਲ੍ਹੇ ’ਤੇ ਝੰਡਾ ਚੜ੍ਹਾ ਦਿੱਤਾ ਹੋਵੇਗਾ। ਦਾਦਾ ਮਹਿਲ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਕੋਲ 2 ਏਕੜ ਜ਼ਮੀਨ ਹੈ। ਟਰੈਕਟਰ ਖ਼ਰਾਬ ਖੜ੍ਹਾ ਹੈ ਅਤੇ ਪਰਿਵਾਰ ’ਤੇ 4 ਲੱਖ ਦਾ ਕਰਜ਼ ਵੀ ਹੈ। ਉਸਦੇ ਇਸ ਕੰਮ ਤੋਂ ਪਿੰਡ ਦੇ ਲੋਕ ਵੀ ਹੈਰਾਨ ਹਨ। 

ਪੜ੍ਹੋ ਇਹ ਵੀ ਖ਼ਬਰ - ਸ਼ਾਰਟ ਸਰਕਟ ਕਾਰਨ ਬਿਰਧ ਆਸ਼ਰਮ ’ਚ ਲੱਗੀ ਅੱਗ, 75 ਸਾਲਾ ਬਜ਼ੁਰਗ ਦੀ ਮੌਤ, ਪਤਨੀ ਝੁਲਸੀ

PunjabKesari

ਪਿੰਡ ਦੇ ਇਕ ਵਿਅਕਤੀ ਨੇ ਦੱਸਿਆ ਕਿ ਜੁਗਰਾਜ ਮੈਟ੍ਰਿਕ ਪਾਸ ਹੈ। 24 ਜਨਵਰੀ ਨੂੰ ਪਿੰਡ ਤੋਂ ਦੋ ਟਰੈਕਟਰ-ਟਰਾਲੀਆਂ ਕਿਸਾਨ ਅੰਦੋਲਨ ਲਈ ਦਿੱਲੀ ਰਵਾਨਾ ਹੋਈਆਂ ਸਨ। ਜੁਗਰਾਜ ਸਿੰਘ ਵੀ ਇਨ੍ਹਾਂ ਦੇ ਨਾਲ ਦਿੱਲੀ ਚਲਾ ਗਿਆ। 26 ਜਨਵਰੀ ਨੂੰ ਟੀਵੀ ’ਤੇ ਖ਼ਬਰ ਦੇਖ ਕੇ ਹੈਰਾਨੀ ਹੋਈ ਕਿ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਚੜ੍ਹਾਉਣ ਵਾਲਾ ਨੌਜਵਾਨ ਜੁਗਰਾਜ ਸਿੰਘ ਉਨ੍ਹਾਂ ਦੇ ਪਿੰਡ ਦਾ ਹੈ।  

ਪੜ੍ਹੋ ਇਹ ਵੀ ਖ਼ਬਰ - Health Tips : ਭਾਰ ਘੱਟ ਕਰਨ ਦੇ ਚਾਹਵਾਨ ਲੋਕ ਇਨ੍ਹਾਂ ਚੀਜ਼ਾਂ ਤੋਂ ਹਮੇਸ਼ਾ ਬਣਾ ਕੇ ਰੱਖਣ ਦੂਰੀ, ਘਟੇਗੀ ਚਰਬੀ

PunjabKesari

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਨੋਟ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼, ਦੇ ਬਾਰੇ ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News