ਦੀਨਾਨਗਰ ਵਿਖੇ ਸਰਹੱਦੀ ਖੇਤਰ ''ਚ ਪਾਕਿਸਤਾਨੀ ਡਰੋਨ ਦੀ ਮੁੜ ਦਿਸੀ ਹਰਕਤ, ਚੱਲੀ ਸਰਚ ਮੁਹਿੰਮ

Friday, Nov 08, 2024 - 07:04 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਰੋਜ਼ਾਨਾ ਪੰਜਾਬ ਅੰਦਰ ਸਰਹੱਦੀ ਖੇਤਰ ਅੰਦਰ ਡਰੋਨ ਦੀਆਂ ਹਰਕਤਾਂ ਨਾਲ ਨਸ਼ੀਲੇ ਪਦਾਰਥਾਂ ਨੂੰ ਭਾਰਤ ਦੀਆਂ ਸਰਹੱਦਾਂ ਅੰਦਰ ਸੁੱਟਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਜਿਸ ਨੂੰ ਭਾਰਤ ਦੀ ਸੁਰੱਖਿਆ ਏਜੰਸੀਆਂ ਅਤੇ ਫੋਰਸਾਂ ਵੱਲੋਂ ਮੂੰਹ ਤੋੜ ਜਵਾਬ ਦੇ ਕੇ ਮੁੜ ਪਾਕਿਸਤਾਨ ਵੱਲ ਨੂੰ ਇਨ੍ਹਾਂ ਡਰੋਨਾਂ ਨੂੰ ਭਜਾਉਣ ਵਿੱਚ ਸਫਲਤਾ ਹਾਸਲ ਕੀਤੀ ਜਾ ਰਹੀ ਹੈ। 

PunjabKesari

ਹੁਣ ਤਾਜ਼ਾ ਮਾਮਲੇ ਵਿਚ ਤੜਕਸਾਰ ਪੁਲਸ ਸਟੇਸ਼ਨ ਦੋਰਾਗਲਾ ਅਧੀਨ ਆਉਂਦੇ ਬੀ. ਓ. ਪੀ. ਠਾਕੁਰਪੁਰ ਦੀ ਭਾਰਤੀ ਸਰਹੱਦ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣੀ ਗਈ। ਇਸ 'ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਪੂਰੀ ਤਨਦੇਹੀ ਨਾਲ ਡਿਊਟੀ 'ਤੇ ਤਾਇਨਾਤ ਹੋਣ ਕਾਰਨ ਆਖਿਰਕਾਰ ਡਰੋਨ ਮੁੜ ਵਾਪਸ ਪਾਕਿਸਤਾਨ ਵਾਲੀ ਸਾਈਡ ਨੂੰ ਜਾਣ ਲਈ ਮਜਬੂਰ ਕੀਤਾ ਗਿਆ।

ਇਹ ਵੀ ਪੜ੍ਹੋ-ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਜਵਾਨ ਪੁੱਤ ਨੂੰ ਇਸ ਹਾਲ 'ਚ ਵੇਖ ਭੁੱਬਾਂ ਮਾਰ ਰੋਏ ਮਾਪੇ

PunjabKesari

ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਬੀ. ਓ. ਪੀ. ਠਾਕੁਰਪੁਰ ਵਿਖੇ ਡਿਊਟੀ 'ਤੇ ਤਾਇਨਾਤ ਬੀ. ਐੱਸ. ਐੱਫ਼. ਦੇ ਜਵਾਨਾਂ ਨੇ ਡਰੋਨ ਦੀ ਹਰਕਤ ਨੂੰ ਵੇਖਦਿਆਂ ਹੀ 12 ਰੋਂਦ ਫਾਇਰ ਅਤੇ ਇਕ ਰੌਸ਼ਨੀ ਵਾਲਾ ਗੋਲਾ (ਇਲੂ ਬੰਬ) ਦਾ ਫਾਇਰ ਕੀਤਾ। ਜਿਸ ਦੇ ਚਲਦਿਆਂ ਡਰੋਨ ਨੂੰ ਆਖਰਕਾਰ ਮੁੜ ਪਾਕਿਸਤਾਨ ਵਾਲੀ ਸਾਈਡ ਨੂੰ ਪਰਤਣਾ ਲਈ ਮਜਬੂਰ ਹੋਣਾ ਪਿਆ। ਉਧਰ ਇਸ ਦੀ ਸੂਚਨਾ ਮਿਲਦਿਆਂ ਹੀ ਪੁਲਸ ਸਟੇਸ਼ਨ ਦੋਰਾਗਲਾ ਦੇ ਇੰਚਾਰਜ ਦਵਿੰਦਰ ਕੁਮਾਰ ਸਮੇਤ ਭਾਰੀ ਫੋਰਸ ਨਾਲ ਲੈ ਕੇ ਬੀ. ਐੱਸ. ਐੱਫ਼. ਨਾਲ ਸਾਂਝੇ ਤੌਰ 'ਤੇ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਥਾਣਾ ਮੁਖੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਪੁਲਸ ਸਟੇਸ਼ਨਾਂ ਦੀ ਭਾਰੀ ਫੋਰਸ ਅਤੇ ਬੀ. ਐੱਸ. ਐੱਫ਼. ਨਾਲ ਸਾਂਝੇ ਤੌਰ 'ਤੇ ਸਰਚ ਅਭਿਆਨ ਕੀਤਾ ਗਿਆ ਪਰ ਕਿਸੇ ਤਰ੍ਹਾਂ ਦੇ ਵੀ ਕੋਈ ਸ਼ੱਕੀ ਵਸਤੂ ਹਾਸਲ ਨਹੀਂ ਹੋਈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ 'ਚ ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


 


shivani attri

Content Editor

Related News