ਗੁਰੂ ਗੋਬਿੰਦ ਸਿੰਘ ਰਿਫਾਇਨਰੀ 'ਚ ਕੰਮ ਕਰਨ ਆਏ 13 ਮਜ਼ਦੂਰਾਂ ਦੀਆਂ ਰਿਪੋਰਟਾਂ ਆਈਆਂ ਪਾਜ਼ੇਟਿਵ
Friday, Jul 10, 2020 - 05:56 PM (IST)
ਤਲਵੰਡੀ ਸਾਬੋ (ਮੁਨੀਸ਼) : : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਸਬ ਡਿਵੀਜ਼ਨ ਤਲਵੰਡੀ ਸਾਬੋ ਦੀ ਰਾਮਾ ਮੰਡੀ ਵਿਚ ਚੱਲ ਰਹੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿਚ ਕੰਮ ਕਰਨ ਲਈ ਆਏ 13 ਮਜ਼ਦੂਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਵੱਖ-ਵੱਖ ਸੂਬਿਆਂ ਤੋਂ ਆਏ ਇਨ੍ਹਾਂ ਮਜ਼ਦੂਰਾਂ ਨੂੰ ਬੇਸ਼ੱਕ ਪਹਿਲਾਂ ਏਕਾਂਤਵਾਸ 'ਚ ਰੱਖਿਆ ਗਿਆ ਸੀ। ਦੱਸਣਯੋਗ ਹੈ ਕਿ ਰੋਜ਼ਾਨਾ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿਚ ਨੌਕਰੀ ਕਰਨ ਲਈ ਵੱਖ-ਵੱਖ ਸੂਬਿਆਂ ਮਜ਼ਦੂਰ ਆ ਰਹੇ ਹਨ ਪਰ ਰਿਫਾਇਨਰੀ ਇਨ੍ਹਾਂ ਨੂੰ ਪਹਿਲਾਂ 14 ਦਿਨ ਲਈ ਏਕਾਂਤਵਾਸ 'ਚ ਰੱਖਣ ਦੇ ਨਾਲ-ਨਾਲ ਇਨ੍ਹਾਂ ਦੇ ਕੋਰੋਨਾ ਟੈਸਟ ਵੀ ਕਰਵਾਉਂਦੀ ਹੈ, ਜਿਸ ਕਾਰਣ ਅੱਜ 13 ਲੋਕਾਂ ਦੀ ਕੋਰੋਨਾ ਟੈਸਟ ਪਾਜ਼ੇਟਿਵ ਪਾਏ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਪਾਏ ਗਏ ਲੋਕਾਂ ਨੂੰ ਬਠਿੰਡਾ ਆਈਸੋਲੇਸ਼ਨ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਬਟਾਲਾ 'ਚ ਸ਼ਰਮਸਾਰ ਹੋਈ ਇਨਸਾਨੀਅਤ, ਘਰੋਂ ਚੁੱਕ ਕੇ ਨਾਬਾਲਿਗ ਕੁੜੀ ਨਾਲ ਗੈਂਗਰੇਪ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 130 ਤੋਂ ਪਾਰ ਹੋ ਗਈ ਹੈ। ਜਿਨ੍ਹਾਂ ਵਿਚੋਂ 87 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 35 ਤੋਂ ਵੱਧ ਮਰੀਜ਼ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 3 ਮੌਤਾਂ ਕੋਰੋਨਾ ਕਾਰਣ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਇਕੱਠਿਆਂ ਖ਼ੁਦਕੁਸ਼ੀ ਕਰਨ ਵਾਲੇ ਮਾਂ-ਪੁੱਤ ਦਾ ਇਕੱਠਿਆਂ ਹੋਇਆ ਸਸਕਾਰ