SGPC ਚੋਣਾਂ ਕਰਵਾਉਣ ਤੋਂ ਇਨਕਾਰੀ ਕੇਂਦਰ ਨੂੰ ਕੁੰਭਕਰਨ ਨੀਂਦ ਤੋਂ ਉਠਾਉਣ ਦੀ ਲੋੜ: ਭਾਈ ਰਣਜੀਤ ਸਿੰਘ

Monday, Sep 19, 2022 - 10:10 AM (IST)

SGPC ਚੋਣਾਂ ਕਰਵਾਉਣ ਤੋਂ ਇਨਕਾਰੀ ਕੇਂਦਰ ਨੂੰ ਕੁੰਭਕਰਨ ਨੀਂਦ ਤੋਂ ਉਠਾਉਣ ਦੀ ਲੋੜ: ਭਾਈ ਰਣਜੀਤ ਸਿੰਘ

ਗੁਰਦਾਸਪੁਰ (ਜੀਤ ਮਠਾਰੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੋਢੀ ਭਾਈ ਰਣਜੀਤ ਸਿੰਘ ਦੀ ਗੁਰਦਾਸਪੁਰ ਫੇਰੀ ਮੌਕੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਮੁੱਖ ਸੇਵਾਦਾਰ ਭਾਈ ਰਵੇਲ ਸਿੰਘ ਸਹਾਏਪੁਰ ਨੇ ਗੁਰਦਾਸਪੁਰ ’ਚ ਸਿੱਖ ਸੰਗਤਾਂ ਨਾਲ ਇਕ ਮੀਟਿੰਗ ਕੀਤੀ। ਇਸ ਮੌਕੇ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਹੋ ਰਹੀ ਬੇਲੋੜੀ ਦੇਰੀ ਖ਼ਿਲਾਫ਼ ਕੀਤੇ ਜਾ ਰਹੇ ਪੰਥਕ ਇਕੱਠ ਨੂੰ ਸਫ਼ਲ ਕਰਨ ਸਬੰਧੀ ਸੰਗਤ ਨੂੰ ਲਾਮਬੱਧ ਕੀਤਾ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪਿਛਲੇ 12 ਸਾਲ ਤੋਂ ਨਹੀਂ ਕਰਵਾਈਆਂ ਜਾ ਰਹੀਆਂ ਹਨ, ਜਿਸ ਕਾਰਨ ਸਿੱਖ ਸੰਗਤਾਂ ’ਚ ਜਿੱਥੇ ਵੱਡਾ ਰੋਸ ਪਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਉਥੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਲਈ ਬੈਠੀ ਬਾਦਲ ਐਂਡ ਕੰਪਨੀ ਵੱਲੋਂ ਸਿੱਖ ਪ੍ਰੰਪਰਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ ਪਰ ਕੇਂਦਰ ਸਰਕਾਰ ਪਿਛਲੇ 12 ਸਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸਬੰਧੀ ਘੇਸ ਵੱਟੀ ਬੈਠੀ ਹੈ। ਜੇਕਰ ਕੇਂਦਰ ਸਰਕਾਰ ਇਨ੍ਹਾਂ ਚੋਣਾਂ ਪ੍ਰਤੀ ਅਵੇਸਲੀ ਰਹੀ ਤਾਂ ਸਿੱਖ ਸਮਾਜ ਨੂੰ ਇਕੱਠਾ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਕੇਂਦਰ ਸਰਕਾਰ ਨੂੰ ਇੰਨੀ ਆਸਾਨੀ ਦੇ ਨਾਲ ਰਾਜਭਾਗ ’ਚ ਨਹੀਂ ਬੈਠਣ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ

ਉਨ੍ਹਾਂ ਕਿਹਾ ਕਿ ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਕੀਮਤੀ ਗ੍ਰੰਥਾਂ ਤੋਂ ਇਲਾਵਾ ਸਿੱਖ ਪ੍ਰੰਪਰਾਵਾਂ ਦਾ ਵੀ ਵੱਡਾ ਘਾਣ ਹੋ ਰਿਹਾ ਹੈ। ਇਸ ਲਈ ਇਸ ਕਮੇਟੀ ਨੂੰ ਚਲਦਾ ਕਰਨਾ ਸਮੇਂ ਦੀ ਲੋੜ ਹੈ। ਇਸ ਮੁਹਿੰਮ ਨੂੰ ਹੋਰ ਸੰਘਰਸ਼ਸ਼ੀਲ ਬਣਾਉਣ ਲਈ 24 ਸਤੰਬਰ ਨੂੰ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਸੰਗਤਾਂ ਦਾ ਇਕ ਵੱਡਾ ਇਕੱਠ ਰੱਖਿਆ ਗਿਆ ਹੈ, ਜਿੱਥੇ ਸੰਗਤਾਂ ਨਾਲ ਵਿਚਾਰ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਲੋੜੀਂਦੇ ਫ਼ੈਸਲੇ ਲਏ ਜਾਣਗੇ। ਇਸ ਇਕੱਠ ਨੂੰ ਭਾਈ ਰਵੇਲ ਸਿੰਘ ਸਹਾਏਪੁਰ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਵੱਲੋਂ ਅਤੇ ਪੰਥਕ ਅਕਾਲੀ ਲਹਿਰ ਦੇ ਹਰੇਕ ਹੁਕਮ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹਨ, ਇਸੇ ਲਈ ਹੀ ਇਹ ਮੀਟਿੰਗ ਰੱਖੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ : ਨਸ਼ਾ ਵੇਚਣ ਤੋਂ ਰੋਕਿਆ ਤਾਂ ਡਰੱਗ ਮਾਫੀਆ ਨੇ ਮਾਂ-ਪੁੱਤ ਨੂੰ ਨਿਰਵਸਤਰ ਕਰ ਕੁੱਟਿਆ, ਘਰ ਨੂੰ ਲਾਈ ਅੱਗ


author

rajwinder kaur

Content Editor

Related News