ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ ਅੰਤਿਮ ਸਸਕਾਰ ਬਾਰੇ ਨਵੀਂ ਅਪਡੇਟ
Saturday, Nov 07, 2026 - 07:41 AM (IST)
ਮਾਨਸਾ - ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੋਸਟਮਾਰਟਮ ਦੀ ਪ੍ਰਕਿਰਿਆ ਵਿੱਚ ਹੋ ਰਹੀ ਦੇਰੀ ਕਾਰਨ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਦਾ ਸਮਾਂ ਹਾਲੇ ਨਿਰਧਾਰਤ ਨਹੀਂ ਹੋ ਸਕਿਆ ਹੈ। ਪ੍ਰਬੰਧਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਿਵੇਂ ਹੀ ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੁੰਦੀ ਹੈ ਅਤੇ ਅੰਤਿਮ ਸੰਸਕਾਰ ਦਾ ਸਮਾਂ ਤੈਅ ਹੁੰਦਾ ਹੈ, ਤਾਂ ਸਾਰਿਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਜਾਵੇਗਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਖਬਰ ਸਾਹਮਣੇ ਆਈ ਸੀ ਕਿ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ ਭਲਕੇ 7 ਨਵੰਬਰ ਸ਼ਨੀਵਾਰ ਨੂੰ ਹੋਵੇਗਾ ਪਰ ਪੋਸਟਮਾਰਟਮ ਵਿਚ ਹੋ ਰਹੀ ਦੇਰੀ ਕਾਰਨ ਇਸ ਦਾ ਸਮਾਂ ਬਦਲਿਆ ਜਾ ਸਕਦਾ ਹੈ। ਪਰਵਿੰਦਰ ਦੇ ਪਰਿਵਾਰ ਅਤੇ ਕਮੇਟੀ ਨੇ ਫੈਸਲਾ ਲਿਆ ਹੈ ਕਿ ਪਰਵਿੰਦਰ ਦਾ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿਚ ਹੀ ਕੀਤਾ ਜਾਵੇਗਾ। ਪੀਜੀਆਈ ਵਿਚ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
