ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ''ਤੇ ਵਿੰਨ੍ਹੇ ਨਿਸ਼ਾਨੇ

Sunday, Oct 27, 2024 - 06:48 PM (IST)

ਚੰਡੀਗੜ੍ਹ- ਪੰਜਾਬ 'ਚ 4 ਹਲਕਿਆਂ 'ਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਜਿਸ 'ਚ ਅਕਾਲੀ ਦਲ ਜ਼ਿਮਨੀ ਚੋਣ ਨਹੀਂ ਲੜ ਰਿਹਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਤਿੱਖਾ ਤੰਜ ਕੱਸਿਆ ਹੈ। ਮੁੱਖ ਮੰਤਰੀ ਨੇ ਕਿਹਾ 25 ਸਾਲ ਰਾਜ ਕਰਨ ਵਾਲੀ ਪਾਰਟੀ ਕੋਲ ਹੁਣ ਜ਼ਿਮਨੀ ਚੋਣ ਲੜਨ ਲਈ 4 ਬੰਦੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿਰਫ਼ ਸੁਖਬੀਰ ਬਾਦਲ ਨੂੰ ਚੋਣ ਲੜਨ ਦੀ ਛੋਟ ਨਹੀਂ ਦਿੱਤੀ। ਉਨ੍ਹਾਂ ਨੇ ਬਾਕੀ ਪਾਰਟੀ ਨੂੰ ਚੋਣ ਲੜਣ 'ਤੇ ਕੋਈ ਪਾਬੰਦੀ ਨਹੀਂ ਲਾਈ ਪਰ ਇਨ੍ਹਾਂ ਨੇ ਸਾਰੀ ਪਾਰਟੀ ਨੂੰ ਕਹਿ ਦਿੱਤਾ ਕਿ ਤੁਸੀਂ ਵੀ ਚੋਣ ਨਾ ਲੜੋ। 

ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ

ਇਸ ਦੌਰਾਨ ਉਨ੍ਹਾਂ ਸੁਖਬੀਰ ਬਾਦਲ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇੰਨਾ ਵੀ ਝੂਠ ਨਾ ਬੋਲੋ ਕਿ ਤੁਹਾਨੂੰ 4 ਬੰਦੇ ਵੀ ਜ਼ਿਮਨੀ ਚੋਣ ਵਾਸਤੇ ਨਾ ਲੱਭਣ। ਉਨ੍ਹਾਂ ਕਿਹਾ ਕਿ ਹੋਇਆ 25 ਸਾਲ ਰਾਜ ਕਰਨ ਵਾਲੀ ਪਾਰਟੀ ਕੋਲ 4 ਬੰਦੇ ਵੀ ਨਹੀਂ । ਮੁੱਖ ਮੰਤਰੀ ਨੇ ਕਿਹਾ ਹੋ ਸਕਦਾ ਸੀ ਸੁਖਬੀਰ ਬਾਦਲ ਤੋਂ ਬਿਨਾਂ ਅਕਾਲੀ ਦਲ ਨੂੰ ਵੱਧ ਵੋਟ ਪੈ ਜਾਂਦੀਆਂ।

ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News