ਫੌਜ ''ਚ ਭਰਤੀ ਦੇ ਨਾਂ ''ਤੇ ਠੱਗੀ ਮਾਰਨ ਵਾਲੇ ਖਿਲਾਫ਼ ਕੇਸ ਦਰਜ

Friday, Sep 29, 2017 - 12:53 AM (IST)

ਫੌਜ ''ਚ ਭਰਤੀ ਦੇ ਨਾਂ ''ਤੇ ਠੱਗੀ ਮਾਰਨ ਵਾਲੇ ਖਿਲਾਫ਼ ਕੇਸ ਦਰਜ

ਬਟਾਲਾ, (ਸੈਂਡੀ)-  ਪੁਲਸ ਜ਼ਿਲਾ ਬਟਾਲਾ ਅਧੀਨ ਆਉਂਦੇ ਥਾਣਾ ਸੇਖਵਾਂ ਦੀ ਪੁਲਸ ਵੱਲੋਂ ਫੌਜ 'ਚ ਭਰਤੀ ਕਰਾਉਣ ਦੇ ਨਾਂ 'ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸੰਬੰਧੀ ਪੁਲਸ ਨੂੰ ਦਿੱਤੀ ਜਾਣਕਾਰੀ 'ਚ ਗੁਰਜੰਟ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਨਾਗੋਕੇ ਜ਼ਿਲਾ ਤਰਨਤਾਰਨ ਨੇ ਦੱਸਿਆ ਕਿ ਮੈਂ ਮੁਨਸ਼ੀ ਰਾਮ ਪੁੱਤਰ ਬਾਊ ਰਾਮ ਵਾਸੀ ਡੱਲਾ ਨੂੰ 5 ਲੱਖ 90 ਹਜ਼ਾਰ ਰੁਪਏ ਫੌਜ 'ਚ ਭਰਤੀ ਕਰਾਉਣ ਲਈ ਦਿੱਤਾ ਸੀ ਪਰ ਉਕਤ ਵਿਅਕਤੀ ਨੇ ਨਾ ਤਾਂ ਮੈਨੂੰ ਫੌਜ 'ਚ ਭਰਤੀ ਕਰਵਾਇਆ ਅਤੇ ਨਾ ਹੀ ਮੇਰੇ ਪੈਸੇ ਵਾਪਸ ਕੀਤੇ। ਇਸ ਸੰਬੰਧੀ ਏ. ਐੱਸ. ਆਈ. ਦੀਦਾਰ ਸਿੰਘ ਨੇ ਸਾਰੀ ਜਾਂਚ ਕਰਨ ਤੋਂ ਬਾਅਦ ਗੁਰਜੰਟ ਸਿੰਘ ਦੇ ਬਿਆਨਾਂ 'ਤੇ ਮੁਨਸ਼ੀ ਰਾਮ ਦੇ ਖਿਲਾਫ਼ ਧਾਰਾ-420 ਤਹਿਤ ਕੇਸ ਦਰਜ ਕਰ ਲਿਆ ਹੈ। 


Related News