ਸਰਕਾਰੀ ਗ੍ਰਾਂਟ ਖੁਰਦ-ਬੁਰਦ ਕਰਨ ਵਾਲਿਆਂ ਵਿਰੁੱਧ ਕੇਸ ਦਰਜ

07/17/2018 5:09:35 AM

 ਬਟਾਲਾ, (ਬੇਰੀ)- ਥਾਣਾ ਫਤਿਹਗਡ਼੍ਹ ਚੂਡ਼ੀਆਂ ਦੀ ਪੁਲਸ ਨੇ ਸਰਕਾਰੀ ਗ੍ਰਾਂਟ ਖੁਰਦ-ਬੁਰਦ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕੀਤਾ ਹੈ। 
 ਇਸ ਸਬੰਧ ’ਚ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਫਤਿਹਗਡ਼੍ਹ ਚੂਡ਼ੀਆਂ ਨੇ ਲਿਖਵਾਇਆ ਹੈ ਕਿ ਰੁਪਿੰਦਰ ਕੌਰ ਸਰਪੰਚ ਪਤਨੀ ਗੁਰਵਿੰਦਰ ਸਿੰਘ ਵਾਸੀ ਘਾਡ਼ਕੀਆ, ਸਿਮਰਨਜੀਤ ਸਿੰਘ ਪੰਚਾਇਤ ਸਕੱਤਰ ਨੇ 10 ਲੱਖ 19 ਹਜ਼ਾਰ 170 ਰੁਪਏ ਦੀ ਗ੍ਰਾਂਟ ਖੁਰਦ-ਬੁਰਦ ਕਰ ਦਿੱਤੀ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਫਤਿਹਗਡ਼੍ਹ ਚੂਡ਼ੀਆਂ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਵਿਰੁੱਧ ਥਾਣਾ ਫਤਿਹਗਡ਼੍ਹ ਚੂਡ਼ੀਆਂ ਵਿਚ ਬਣਦੀਆਂ ਧਾਰਾਵਾਂ ਹੇਠ  ਕੇਸ ਦਰਜ ਕਰ ਲਿਆ ਹੈ।
 


Related News