ਵਿਅਕਤੀ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ ਕੇਸ ਦਰਜ
Saturday, Oct 21, 2017 - 07:29 AM (IST)
ਤਰਨਤਾਰਨ, (ਰਾਜੂ)- ਥਾਣਾ ਸਦਰ ਪੁਲਸ ਨੇ ਰੰਜਿਸ਼ ਤਹਿਤ ਵਿਅਕਤੀ 'ਤੇ ਜਾਨਲੇਵਾ ਹਮਲਾ ਕਰਨ ਵਾਲੇ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮੁੱਦਈ ਸ਼ਮਸ਼ੇਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਰਸੂਲਪੁਰ ਨੇ ਪੁਲਸ ਨੂੰ ਦੱਸਿਆ ਕਿ ਪੁਰਾਣੀ ਰੰਜਿਸ਼ ਤਹਿਤ ਦੋਸ਼ੀ ਗੁਰਸੇਵਕ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਵਾਂ ਤੇ ਮਨਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਨੇੜੇ ਐੱਸ. ਡੀ. ਸਕੂਲ ਸਰਹਾਲੀ ਰੋਡ ਤਰਨਤਾਰਨ ਨੇ ਰਸਤੇ 'ਚ ਰੋਕ ਕੇ ਮੇਰੀ ਕੁੱਟਮਾਰ ਕੀਤੀ ਕਿਉਂਕਿ ਕੁੱਝ ਦਿਨ ਪਹਿਲਾਂ ਉਕਤ ਦੋਸ਼ੀਆਂ ਨੇ ਮੇਰੇ ਭਤੀਜਿਆਂ ਨੂੰ ਸੱਟਾਂ ਮਾਰ ਕੇ ਜ਼ਖਮੀ ਕੀਤਾ ਸੀ, ਜਿਨ੍ਹਾਂ ਦੇ ਕੇਸ ਦੀ ਪੈਰਵਾਈ ਮੈਂ ਕਰ ਰਿਹਾ ਹਾਂ।
ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
