ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ''ਤੇ ਕੇਸ ਦਰਜ
Tuesday, Jan 02, 2018 - 10:33 AM (IST)

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)- ਆਤਮਹੱਤਿਆ ਲਈ ਮਜਬੂਰ ਕਰਨ 'ਤੇ ਇਕ ਵਿਅਕਤੀ ਖਿਲਾਫ ਥਾਣਾ ਦਿੜ੍ਹਬਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਚੌਕੀ ਕੌਹਰੀਆਂ ਦੇ ਸਹਾਇਕ ਥਾਣੇਦਾਰ ਸੁਰਜਨ ਸਿੰਘ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਪਤਨੀ ਗੁਰਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਰੋਗਲਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਗੁਰਤੇਜ ਸਿੰਘ ਉਰਫ ਗੁਰੀ ਪੁੱਤਰ ਜਗਨ ਸਿੰਘ ਵਾਸੀ ਢੰਡੋਲੀ ਕਲਾਂ ਉਸ ਦੇ ਪਤੀ ਤੋਂ ਪੈਸੇ ਮੰਗਦਾ ਸੀ ਤੇ ਧਮਕੀਆਂ ਦਿੰਦਾ ਸੀ, ਜਿਸ ਤੋਂ ਤੰਗ ਆ ਕੇ ਉਸ ਦੇ ਪਤੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।