ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਸਰਕਾਰ ਨੇ ਦਿੱਤੀ ਇਹ ਛੋਟ
Friday, Mar 03, 2023 - 02:35 AM (IST)
ਜਲੰਧਰ (ਧਵਨ) : ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ ਹੈ। ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 1 ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸਾਂ ’ਚ ਕੁਲ 2.25 ਫੀਸਦੀ ਦੀ ਕਟੌਤੀ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਅੰਮ੍ਰਿਤਪਾਲ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ ਦਾ ਵੇਰਵਾ ਹੋ ਰਿਹਾ ਤਿਆਰ
ਜਿੰਪਾ ਨੇ ਦੱਸਿਆ ਕਿ ਹੁਣ ਕਿਸੇ ਵੀ ਤਰ੍ਹਾਂ ਦੀ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ 1 ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, 1 ਫੀਸਦੀ ਪੀ. ਆਈ. ਡੀ. ਬੀ. ਫੀਸ ਅਤੇ 0.25 ਫੀਸਦੀ ਸਪੈਸ਼ਲ ਫੀਸ ’ਚ ਕਟੌਤੀ ਕੀਤੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਵਿਧਾਇਕ ਅਮਿਤ ਰਤਨ ਅਦਾਲਤ ’ਚ ਪੇਸ਼, 16 ਤਕ ਨਿਆਇਕ ਰਿਮਾਂਡ ’ਤੇ ਭੇਜਿਆ ਜੇਲ੍ਹ