ਪੰਜਾਬ ਕੇਸਰੀ ਗਰੁੱਪ ਖ਼ਿਲਾਫ਼ ਪੁਲਸ ਕੇਸ ਦਰਜ ਕਰਨਾ ‘ਆਪ’ ਦੀ ਬੌਖਲਾਹਟ ਦਾ ਸਬੂਤ: ਮਹਿੰਦਰ ਸਿੰਘ ਕੇਪੀ
Sunday, Jan 18, 2026 - 08:16 PM (IST)
ਵੈੱਬ ਡੈਸਕ — ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਦਲੇ ਦੀ ਨੀਅਤ ਨਾਲ ਦਰਜ ਕੀਤੇ ਗਏ ਪੁਲਸ ਕੇਸ ਇਸ ਗੱਲ ਦੇ ਸਪੱਸ਼ਟ ਸਬੂਤ ਹਨ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਬੌਖਲਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਆਪਣੀ ਹਾਰ ਨਿਸ਼ਚਿਤ ਨਜ਼ਰ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਚੌਥਾ ਥੰਮ ਮੀਡੀਆ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਪਹਿਲਾਂ ਵੀ ਹੋਈਆਂ ਹਨ, ਪਰ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਿਆ। ਜਿੰਨੀਆਂ ਵੀ ਸਰਕਾਰਾਂ ਨੇ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਆਖ਼ਰਕਾਰ ਜਿੱਤ ਸੱਚ ਦੀ ਹੀ ਹੋਈ। ਮਹਿੰਦਰ ਸਿੰਘ ਕੇਪੀ ਨੇ ਮੀਡੀਆ ਖ਼ਿਲਾਫ਼ ਕੀਤੀ ਗਈ ਇਸ ਕਾਰਵਾਈ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡਟ ਕੇ ਪੰਜਾਬ ਕੇਸਰੀ ਗਰੁੱਪ ਦੇ ਨਾਲ ਖੜ੍ਹਾ ਹੈ।
