ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀ ਵਿਚ ਰਜਿਸਟ੍ਰੇਸ਼ਨ ਜਾਰੀ

11/08/2023 6:42:31 PM

ਮੋਗਾ (ਗੋਪੀ ਰਾਊਕੇ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟ੍ਰੇਸ਼ਨ ਸਬੰਧੀ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 5 ਦਸੰਬਰ, 2023 ਨੂੰ ਕੀਤੀ ਜਾਵੇਗੀ। ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ’ਤੇ ਦਾਅਵੇ/ਇਤਰਾਜ਼ 26 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 16 ਜਨਵਰੀ, 2024 ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ’ਚ ਮੁੜ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਜਿਮ ਮਾਲਕ ਦਾ ਪੰਜ ਗੋਲ਼ੀਆਂ ਮਾਰ ਕੇ ਕਤਲ

ਉਨ੍ਹਾਂ ਕਿਹਾ ਕਿ ਜੋ ਵੀ ਯੋਗ ਵੋਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦਾ ਹੈ ਉਹ ਵੈੱਬ ਸਾਈਟ ਤੋਂ ਫਾਰਮ ਨੰ. 1 ਡਾਊਨਲੋਡ ਕਰ ਕੇ ਜਿਨ੍ਹਾਂ ਨੂੰ ਰਿਵਾਇਜ਼ ਅਥਾਰਟੀ ਵਜੋਂ ਨਿਯੁਕਤ ਕੀਤਾ ਗਿਆ ਹੈ, ਪਾਸ ਜਮਾਂ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ, ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ। ਫਾਰਮ ਭਰਨ ਸਮੇਂ ਜ਼ਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਜਾਵੇ।

ਇਹ ਵੀ ਪੜ੍ਹੋ : ਬਠਿੰਡਾ ’ਚ ਹੋਏ ਢਾਬਾ ਮਾਲਕ ਦੇ ਕਤਲ ਕਾਂਡ ’ਚ ਨਵਾਂ ਮੋੜ, ਇਸ ਵੱਡੀ ਕਾਰਵਾਈ ਦੀ ਤਿਆਰੀ ’ਚ ਪੁਲਸ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਿਨੈਕਾਰ 21 ਅਕਤੂਬਰ 2023 ਨੂੰ 21 ਸਾਲ ਜਾਂ ਉਸ ਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿਚ ਦਰਜ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਸਰਵਿਸ ਪਛਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐੱਮ.ਪੀ., ਐੱਮ.ਐੱਲ.ਏ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਛਾਣ ਪੱਤਰ ਆਦਿ ਦਸਤਾਵੇਜ਼ਾਂ ਵਿਚੋਂ ਕੋਈ ਵੀ ਇਕ ਦਸਤਾਵੇਜ਼ ਨਾਲ ਨੱਥੀ ਕਰੇਗਾ।

ਇਹ ਵੀ ਪੜ੍ਹੋ : ਬਰਾਤ ਦੇ ਪੁੱਜਣ ਤੋਂ ਪਹਿਲਾਂ ਹੀ ਮੈਰਿਜ ਪੈਲੇਸ ’ਚ ਵਾਪਰਿਆ ਵੱਡਾ ਹਾਦਸਾ, ਦੇਖ ਹੈਰਾਨ ਰਹਿ ਗਏ ਸਭ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News