ਜ਼ਿਲ੍ਹੇ ਦੇ ਪ੍ਰਾਈਵੇਟ ਪ੍ਰੀ-ਪ੍ਰਾਇਮਰੀ ਤੇ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ

Tuesday, Jun 10, 2025 - 03:15 PM (IST)

ਜ਼ਿਲ੍ਹੇ ਦੇ ਪ੍ਰਾਈਵੇਟ ਪ੍ਰੀ-ਪ੍ਰਾਇਮਰੀ ਤੇ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ

ਤਲਵੰਡੀ ਭਾਈ (ਗੁਲਾਟੀ) : ਜ਼ਿਲ੍ਹੇ ਦੇ ਪ੍ਰਾਈਵੇਟ ਪ੍ਰੀ-ਪ੍ਰਾਇਮਰੀ ਵਿੰਗ/ਸੰਸਥਾਵਾਂ/ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਜਲਦ ਕਰਵਾਉਣ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ  ਅਨੂਪਿਆ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 3-6 ਸਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ 'ਚ 3-6 ਸਾਲ ਦੇ ਬੱਚਿਆਂ ਲਈ ਅਰਲੀ ਚਾਈਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ 'ਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸੰਸਥਾਵਾ ਦੀਆ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਰਜਿਸਟ੍ਰੇਸ਼ਨਾਂ ਸ਼ੁਰੂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਈਵੇਟ ਸੰਸਥਾਵਾਂ (ਪਲੇਅ-ਵੇਅ ਸਕੂਲਾਂ) ਦੀ ਰਜਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ। ਇਨ੍ਹਾਂ ਸੰਸਥਾਵਾਂ ਦੀ ਸਲਾਨਾ ਰਜਿਸਟ੍ਰੇਸ਼ਨ ਰੀਨਿਊ ਕੀਤੀ ਜਾਣੀ ਲਾਜ਼ਮੀ ਹੋਵੇਗੀ। ਰਜਿਸਟ੍ਰੇਸ਼ਨ ਦੇ ਲਈ ਇਨ੍ਹਾਂ ਸੰਸਥਾਵਾ ਤੋਂ 5000 ਰੁਪਏ ਸਲਾਨਾ ਫ਼ੀਸ ਵਸੂਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਧੀਨ ਆਉਦੇ ਸਾਰੇ ਪ੍ਰਾਈਵੇਟ ਪ੍ਰੀ-ਪ੍ਰਾਇਮਰੀ ਵਿੰਗ ਸਕੂਲਾਂ/ਸੰਸਥਾਵਾਂ/ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਪ੍ਰਾਈਵੇਟ ਸਕੂਲ /ਸੰਸਥਾਵਾ/ਪਲੇਅ ਵੇਅ ਸਕੂਲਾ ਮਾਪਦੰਡ ਨੂੰ ਪੂਰਾ ਨਹੀ ਕਰਦਾ ਤਾਂ ਉਸ ਨੂੰ ਮਾਪਦੰਡ ਪੂਰਾ ਕਰਨ ਲਈ ਸਮਾਂ ਦਿੱਤਾ ਜਾਵੇਗਾ।

ਜੇਕਰ ਫਿਰ ਵੀ ਰਜਿਸਟ੍ਰੇਸ਼ਨ ਲਈ ਅਪਲਾਈ ਨਹੀਂ ਕੀਤਾ ਜਾਂਦਾ ਤਾਂ ਵਿਭਾਗ ਨੂੰ ਕਾਰਵਾਈ ਕਰਨ ਲਈ ਲਿਖ ਦਿੱਤਾ ਜਾਵੇਗਾ। ਰਜਿਸਟ੍ਰੇਸ਼ਨ ਕਰਵਾਉਣ ਲਈ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਨੋਟੀਫਿਕੇਸ਼ਨ ਫਾਰਮ ਅਨੁਲਗ-1 ਅਤੇ ਹਦਾਇਤਾਂ ਜ਼ਿਲ੍ਹਾ ਮੋਗਾ ਦੇ ਕਿਸੇ ਵੀ ਸੀ. ਡੀ. ਪੀ. ਓ. ਦਫ਼ਤਰ ਜਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ ਦੇ ਦਫ਼ਤਰ ਨਾਲ ਸੰਪਰਕ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ ਜਾ ਸਬੰਧਿਤ ਬਲਾਕ ਦੇ ਸੀ. ਡੀ. ਪੀ. ਓ ਦਫ਼ਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।


author

Babita

Content Editor

Related News