55 ਲੱਖ ਰੁਪਏ ਲੈ ਕੇ ਵੀ ਨਹੀਂ ਕਰਵਾਈ ਰਜਿਸਟਰੀ, ਮੁਲਜ਼ਮ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ
Monday, Oct 06, 2025 - 08:46 AM (IST)

ਲੁਧਿਆਣਾ (ਗੌਤਮ) : ਸਦਰ ਥਾਣੇ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਹੈ, ਜਿਸ ਨੇ ਜ਼ਮੀਨ ਦੇ ਸੌਦੇ ਲਈ 55 ਲੱਖ ਰੁਪਏ ਲਏ ਪਰ ਉਸ ਦੀ ਰਜਿਸਟਰੀ ਨਹੀਂ ਕਰਵਾਈ। ਮਾਡਲ ਟਾਊਨ ਐਕਸਟੈਂਸ਼ਨ ਦੇ ਵਸਨੀਕ ਅਸ਼ਵਨੀ ਮਹੰਤ ਦੇ ਬਿਆਨ ਦੇ ਆਧਾਰ ’ਤੇ ਪੁਲਸ ਨੇ ਪੰਡੋਰੀ ਪਿੰਡ ਦੇ ਵਸਨੀਕ ਜਗਦੀਸ਼ ਸਿੰਘ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ! ਮੋਟਰਸਾਈਕਲ ਸਵਾਰਾਂ ਵੱਲੋਂ ਪੁਲਸ ਟੀਮ 'ਤੇ ਗੋਲੀਬਾਰੀ
ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਅਸ਼ਵਨੀ ਮਹੰਤ ਨੇ ਕਿਹਾ ਕਿ ਉਸ ਨੇ ਮੁਲਜ਼ਮ ਨਾਲ ਜ਼ਮੀਨ ਦੇ ਸੌਦੇ ਲਈ ਗੱਲਬਾਤ ਕੀਤੀ ਸੀ ਅਤੇ ਉਸ ਨੂੰ ਵੱਖ-ਵੱਖ ਤਰੀਕਾਂ ’ਤੇ 55 ਲੱਖ ਰੁਪਏ ਅਦਾ ਕੀਤੇ ਸਨ। ਹਾਲਾਂਕਿ ਭੁਗਤਾਨ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨੇ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਇਸ ਤਰ੍ਹਾਂ ਕਰ ਕੇ ਮੁਲਜ਼ਮ ਨੇ ਉਸ ਨਾਲ ਧੋਖਾ ਕੀਤਾ ਹੈ। ਪੁਲਸ ਮਾਮਲੇ ’ਚ ਕਾਰਵਾਈ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8