ਆਂਗਣਵਾੜੀ ਸੈਂਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ
Saturday, Jun 07, 2025 - 11:14 AM (IST)

ਮਾਨਸਾ (ਮਨਜੀਤ ਕੌਰ) : ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੈਜ਼ੀਗਨੇਟਿਡ ਅਫ਼ਸਰ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਮਿਸ. ਰਤਿੰਦਰ ਪਾਲ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵੱਖ-ਵੱਖ ਬਾਲ ਵਿਕਾਸ ਪ੍ਰਾਜੈਕਟ ਦਫ਼ਤਰਾਂ ਦੇ ਅਧੀਨ ਆਉਂਦੇ ਨੁਮਾਇੰਦਿਆਂ ਨੂੰ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ ਇੰਡੀਆ ਅਧੀਨ ਰਜਿਸਟਰਡ ਕਰਵਾਉਣ ਸਬੰਧੀ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ। ਫੂਡ ਸੇਫਟੀ ਅਫ਼ਸਰ ਅਮਰਿੰਦਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਆਂਗਣਵਾੜੀ ਸੈਂਟਰਾਂ ਨੂੰ ਰਜਿਸਟਰ ਕਰਵਾਉਣਾ ਲਾਜ਼ਮੀ ਹੈ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮਾਨਸਾ ਮਿਸ. ਰਤਿੰਦਰ ਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਤਹਿਤ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਆਂਗਣਵਾੜੀ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਜਲਦ ਤੋਂ ਜਲਦ ਕਰਵਾਇਆ ਜਾਵੇਗਾ। ਇਸ ਮੌਕੇ ਬਲਾਕ ਕੋਆਰਡੀਨੇਟਰ ਆਦਿਤਿਆ ਕੁਮਾਰ, ਰਵਨੀਤ ਕੌਰ, ਪਰਗਟ ਸਿੰਘ, ਸੰਦੀਪ ਕੌਰ ਅਤੇ ਕੁਲਦੀਪ ਸਿੰਘ, ਡਾਟਾ ਐਂਟਰੀ ਓਪਰੇਟਰ, ਲਕਸ਼ਵੀਰ ਸਿੰਘ, ਵੈਦ ਪ੍ਰਕਾਸ਼ ਹਾਜ਼ਰ ਸਨ।