ਪਾਲਤੂ ਜਾਨਵਰ ਵੇਚਣ ਵਾਲਿਆਂ ਲਈ ਅਹਿਮ ਖ਼ਬਰ, ਕਪੂਰਥਲਾ ਜ਼ਿਲ੍ਹਾ ਮੈਜਿਸਟ੍ਰੇਟ ਨੇ ਦਿੱਤੇ ਸਖ਼ਤ ਹੁਕਮ
Friday, Apr 11, 2025 - 07:08 PM (IST)

ਕਪੂਰਥਲਾ (ਵਿਪਨ ਮਹਾਜਨ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਲਤੂ ਜਾਨਵਰਾਂ, ਪੰਛੀਆਂ ਅਤੇ ਕੁੱਤਿਆਂ ਦੇ ਵਪਾਰ ਨੂੰ ਨਿਅੰਤਰਿਤ ਕਰਨ ਅਤੇ ਇਨ੍ਹਾਂ ਜਾਨਵਰਾਂ ਦੀ ਭਲਾਈ ਸਬੰਧੀ ਉਪਰਾਲਾ ਕਰਦੇ ਹੋਏ ਡੌਗ ਬਰੀਡਿੰਗ ਅਤੇ ਮਾਰਕੀਟਿੰਗ ਰੂਲਜ਼ 2017 ਅਤੇ ਪੈਟ ਸ਼ਾਪਸ ਰੂਲ 2018 ਅਧੀਨ ਇਹ ਜ਼ਰੂਰੀ ਕਰ ਦਿੱਤਾ ਗਿਆ ਹੈ ਕਿ ਜੋ ਵੀ ਦੁਕਾਨਦਾਰ, ਬਰੀਡਰ ਅਤੇ ਆਨਲਾਈਨ ਵਪਾਰੀ ਜੋ ਕੁੱਤਿਆਂ, ਬਿੱਲੀਆਂ ਦੀ ਖ਼ਰੀਦ-ਵਿਕਰੀ ਨਾਲ ਸਬੰਧਤ ਹਨ, ਉਹ ਪੰਜਾਬ ਪਸ਼ੂ ਭਲਾਈ ਬੋਰਡ ਨਾਲ ਰਜਿਟਰੇਸ਼ਨ ਕਰਵਾਉਣਾ ਯਕੀਨੀ ਬਣਾਉਣ।
ਇਹ ਵੀ ਪੜ੍ਹੋ: ਪੰਜਾਬ 'ਚ 15 ਅਪ੍ਰੈਲ ਤੋਂ 13 ਜੂਨ ਤੱਕ ਲੱਗੀ ਇਹ ਸਖ਼ਤ ਪਾਬੰਦੀ, ਹੁਕਮ ਹੋ ਗਏ ਜਾਰੀ
ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ 50 ਹਜ਼ਾਰ ਰੁਪਏ ਤੱਕ ਦਾ ਜ਼ੁਰਮਾਨਾ ਅਤੇ 3 ਮਹੀਨਿਆਂ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ’ਚ ਇਸ ਕੰਮ ਨਾਲ ਸਬੰਧਤ ਸਾਰੇ ਦੁਕਾਨਦਾਰ ਅਤੇ ਬਰੀਡਰ ਕਿਸੇ ਵੀ ਕਿਸਮ ਦੀ ਸਹਾਇਤਾ ਲਈ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ.ਆਰ.ਪੀ ਸਿੰਘ ਦੇ ਮੋਬਾਇਲ +91 77172 67008 ‘ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਜ਼ਰਾ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e