ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ

Wednesday, May 07, 2025 - 11:36 AM (IST)

ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ

ਮੋਹਾਲੀ (ਰਣਬੀਰ) : ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ‘ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ’ ਦੇ ਖੇਤਰ ’ਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਅਧੀਨ 3-6 ਸਾਲ ਦੇ ਬੱਚਿਆਂ ਲਈ ਈ. ਸੀ. ਸੀ. ਈ. ਖੇਤਰ ’ਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਹਾਲੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹੇ ਅਧੀਨ ਚੱਲ ਰਹੇ ਪਲੇਅ-ਵੇਅ ਸਕੂਲਾਂ ਲਈ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੈ।


author

Babita

Content Editor

Related News