ਪੰਜਾਬ ''ਚ ਪਹਿਲੀ ਵਾਰ ਨੇਤਰਹੀਣਾਂ ਲਈ ਸ਼ੁਰੂ ਕੀਤੀ ਗਈ ਇਹ ਰਜਿਸਟ੍ਰੇਸ਼ਨ
Monday, Nov 28, 2022 - 01:30 AM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) : ਮਰਹੂਮ ਮੇਹਰਬਾਨ ਸਿੰਘ ਦਿਵਿਆਂਗ ਸੇਵਾ ਸੰਮਤੀ ਵੱਲੋਂ ਐਤਵਾਰ ਅੰਮ੍ਰਿਤਸਰ 'ਚ "ਰਾਸ਼ਟਰੀ ਵਿਆਹ ਪਰਿਚਯ ਸਮਾਰੋਹ" ਕਰਵਾਇਆ ਗਿਆ, ਜਿਸ ਵਿੱਚ ਭਾਜਪਾ ਆਗੂ ਡਾ. ਰਾਮ ਚਾਵਲਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਰਾਮ ਚਾਵਲਾ ਨੇ ਦੱਸਿਆ ਕਿ ਅੱਜ ਦਾ ਇਹ ਪ੍ਰੋਗਰਾਮ ਦਿਵਿਆਂਗ ਸਮਾਜ ਦੇ ਲੋਕਾਂ ਲਈ ਰੱਖਿਆ ਗਿਆ ਹੈ, ਉਨ੍ਹਾਂ ਦਾ ਮੁੱਖ ਕੰਮ ਨੇਤਰਹੀਣਾਂ ਦੇ ਰਿਸ਼ਤੇ ਬਣਾਉਣਾ ਅਤੇ ਵਿਆਹ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨੇਤਰਹੀਣ ਹਨ, ਜਿਨ੍ਹਾਂ ਵਿੱਚ ਕੁਝ ਸਰਕਾਰੀ ਮੁਲਾਜ਼ਮ ਵੀ ਹਨ, ਜਿਨ੍ਹਾਂ ਦੇ ਰਿਸ਼ਤੇ ਨਹੀਂ ਹੋ ਪਾਉਂਦੇ, ਇਸ ਸੰਸਥਾ ਵੱਲੋਂ ਉਨ੍ਹਾਂ ਦੇ ਰਿਸ਼ਤੇ ਕਰਵਾਏ ਜਾਂਦੇ ਹਨ। ਉਨ੍ਹਾਂ ਦੇ ਨਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਉਨ੍ਹਾਂ ਦੇ ਨਾਂ 'ਤੇ ਫਾਰਮ ਭਰੇ ਜਾਂਦੇ ਹਨ ਅਤੇ ਇਸ ਵਿੱਚ ਸਾਰਾ ਡਾਟਾ ਭਰਿਆ ਜਾਂਦਾ ਹੈ।
ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ਦੇ ਬਾਹਰੋਂ ਸ਼ੱਕੀ ਵਿਅਕਤੀ ਗ੍ਰਿਫ਼ਤਾਰ, ਬਰਾਮਦ ਹੋਇਆ ਇਹ ਸਾਮਾਨ
ਉਨ੍ਹਾਂ ਦੱਸਿਆ ਕਿ ਅੱਜ ਪਹਿਲੀ ਵਾਰ ਅੰਮ੍ਰਿਤਸਰ 'ਚ ਅਜਿਹਾ ਪ੍ਰੋਗਰਾਮ ਕਰਵਾਇਆ ਗਿਆ ਹੈ। ਭਾਰਤ ਦੇ 8 ਤੋਂ 10 ਅਜਿਹੇ ਰਾਜ ਹਨ ਜਿੱਥੋਂ ਲੋਕ ਆਪਣੇ ਵਿਆਹ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਅੰਮ੍ਰਿਤਸਰ ਆਏ ਹਨ। ਅਜਿਹਾ ਪ੍ਰੋਗਰਾਮ ਪੰਜਾਬ ਵਿੱਚ ਪਹਿਲਾਂ ਕਦੇ ਨਹੀਂ ਹੋਇਆ। ਇਹ ਪਹਿਲੀ ਵਾਰ ਹੈ ਕਿ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਵਰਿੰਦਰ ਭੱਟੀ, ਅਸ਼ੋਕ ਮਨਚੰਦਾ, ਅਤੁਲ ਮੈਸੀ, ਅਰਵਿੰਦਰ ਕੁਮਾਰ, ਗੁਰਿੰਦਰ ਸਿੰਘ, ਅਮਿਤ ਕੁਮਾਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : STF ਦੀ ਵੱਡੀ ਕਾਮਯਾਬੀ, ਪਾਕਿ ਤੋਂ ਆਈ ਹਥਿਆਰਾਂ ਦੀ ਖੇਪ ਤੇ 2 ਕਿਲੋ ਹੈਰੋਇਨ ਸਣੇ ਸਮੱਗਲਰ ਕਾਬੂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।