ਪੰਜਾਬ ''ਚ ਰਜਿਸਟਰੀਆਂ ਨੂੰ ਲੈ ਕੇ ਵੱਡੀ ਖਬਰ, ਇਨ੍ਹਾਂ ਲੋਕਾਂ ''ਤੇ ਕਿਸੇ ਸਮੇਂ ਵੀ ਡਿੱਗ ਸਕਦੀ ਹੈ ਗਾਜ

Tuesday, Dec 16, 2025 - 01:02 PM (IST)

ਪੰਜਾਬ ''ਚ ਰਜਿਸਟਰੀਆਂ ਨੂੰ ਲੈ ਕੇ ਵੱਡੀ ਖਬਰ, ਇਨ੍ਹਾਂ ਲੋਕਾਂ ''ਤੇ ਕਿਸੇ ਸਮੇਂ ਵੀ ਡਿੱਗ ਸਕਦੀ ਹੈ ਗਾਜ

ਲੁਧਿਆਣਾ (ਅਨਿਲ) : ਟ੍ਰਾਂਸਪੋਰਟ ਨਗਰ ਸਥਿਤ ਪੂਰਬੀ ਤਹਿਸੀਲ ’ਚ ਜਾਅਲੀ ਐੱਨ. ਓ. ਸੀ. ਲਗਾ ਕੇ ਰਜਿਸਟਰੀਆਂ ਕਰਵਾਉਣ ਵਾਲੇ ਏਜੰਟਾਂ ’ਤੇ ਕਿਸੇ ਸਮੇਂ ਵੀ ਪੁਲਸ ਦੀ ਵੱਡੀ ਕਾਰਵਾਈ ਹੋ ਸਕਦੀ ਹੈ ਅਤੇ ਇਸ ਗਿਰੋਹ ਦਾ ਪੁਲਸ ਵਲੋਂ ਪਰਦਾਫਾਸ਼ ਕੀਤਾ ਜਾ ਸਕਦਾ ਹੈ। ਧਿਆਨਦੇਣਯੋਗ ਹੈ ਕਿ ਟ੍ਰਾਂਸਪੋਰਟ ਨਗਰ ਸਥਿਤ ਪੂਰਬੀ ਤਹਿਸੀਲ ’ਚ ਪਿਛਲੇ ਲੰਬੇ ਸਮੇਂ ਤੋਂ ਕੁਝ ਖਾਸ ਏਜੰਟਾਂ ਵਲੋਂ ਸਬ-ਰਜਿਸਟਰਾਰ ਦਫਤਰ ਵਿਚ ਕੰਮ ਕਰਨ ਵਾਲੇ ਕੁਝ ਮੁਲਾਜ਼ਮਾਂ ਦੀ ਮਦਦ ਨਾਲ ਜਾਅਲੀ ਐੱਨ. ਓ. ਸੀ. ਲਗਾ ਕੇ ਪਲਾਟਾਂ ਦੀਆਂ ਰਜਿਸਟਰੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਕਾਰਨ ਕਈ ਲੋਕਾਂ ਵਲੋਂ ਇਸ ਗੋਰਖਧੰਦੇ ਦੀਆਂ ਸ਼ਿਕਾਇਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਕੀਤੀਆਂ ਜਾ ਚੁੱਕੀਆਂ ਹਨ। ਕਈ ਲੋਕਾਂ ਵਲੋਂ ਇਸ ਗਿਰੋਹ ਵਲੋਂ ਜਾਅਲੀ ਐੱਨ. ਓ. ਸੀ. ਲਗਾ ਕੇ ਕਾਰਵਾਈਆਂ ਗਈਆਂ ਰਜਿਸਟਰੀਆਂ ਦੇ ਵਸੀਕਿਆਂ ਦੇ ਨੰਬਰਾਂ ਨੂੰ ਲੈ ਕੇ ਮਾਣਯੋਗ ਅਦਾਲਤ ’ਚ ਕੇਸ ਦਾਇਰ ਕੀਤੇ ਜਾ ਚੁੱਕੇ ਹਨ, ਜਿਸ ਕਾਰਨ ਉਕਤ ਗਿਰੋਹ ’ਤੇ ਕਿਸੇ ਵੀ ਸਮੇਂ ਵੱਡੀ ਗਾਜ ਡਿੱਗ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਅੰਦਰ ਚੱਲ ਰਹੇ ਇਨ੍ਹਾਂ ਵਾਹਨਾਂ 'ਤੇ ਹੋਣ ਜਾ ਰਹੀ ਵੱਡੀ ਕਾਰਵਾਈ, ਨਵੇਂ ਹੁਕਮ ਹੋਏ ਜਾਰੀ

ਧਿਆਨਦੇਣਯੋਗ ਹੈ ਕਿ ਪੂਰਬੀ ਤਹਿਸੀਲ ਵਿਚ ਜਾਅਲੀ ਐੱਨ. ਓ. ਸੀ. ਵਲੋਂ ਕਰਵਾਈ ਗਈ ਇਕ ਰਜਿਸਟਰੀ ਕਾਰਨ ਜੁਆਇੰਟ ਸਬ-ਰਜਿਸਟਰਾਰ ਦੀ ਸ਼ਿਕਾਇਤ ’ਤੇ 2 ਮੁਲਜ਼ਮਾਂ ਖ਼ਿਲਾਫ ਥਾਣਾ ਮੋਤੀ ਨਗਰ ’ਚ ਸਾਜ਼ਿਸ਼ ਤਹਿਤ ਧੋਖਾਦੇਹੀ ਕਰਨ ਅਤੇ ਜਾਅਲੀ ਦਸਤਾਵੇਜ਼ ਲਗਾ ਕੇ ਰਜਿਸਟਰੀ ਕਰਵਾਉਣ ਦਾ ਮਾਮਲਾ 1 ਦਸੰਬਰ 2025 ਨੂੰ ਦਰਜ ਹੋ ਚੁੱਕਾ ਹੈ, ਜਿਸ ਕਾਰਨ ਪੁਲਸ ਵਲੋਂ ਉਕਤ ਮਾਮਲੇ ’ਚ ਪਲਾਟ ਵੇਚਣ ਵਾਲੇ ਮੁਲਜ਼ਮ ਜੋਗਾ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਅਮਨ ਨਗਰ ਅਤੇ ਪਲਾਟ ਖਰੀਦਣ ਵਾਲੀ ਔਰਤ ਬਲਜਿੰਦਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਨਿਊ ਬਸੰਤ ਵਿਹਾਰ, ਕਾਕੋਵਾਲ ਰੋਡ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੂਰਬੀ ਤਹਿਸੀਲ ਵਲੋਂ ਮੁਲਜ਼ਮਾਂ ਖਿਲਾਫ ਰਜਿਸਟਰੀ ਕਰਵਾਉਣ ਲਈ ਲਗਾਏ ਗਏ ਸਾਰੇ ਦਸਤਾਵੇਜ਼ ਅਤੇ ਜਾਅਲੀ ਐੱਨ. ਓ. ਸੀ. ਦੇ ਸਾਰੇ ਦਸਤਾਵੇਜ਼ ਸ਼ਿਕਾਇਤ ਵਿਚ ਪੁਲਸ ਨੂੰ ਦਿੱਤੇ ਗਏ ਹਨ, ਜਿਸ ਤੋਂ ਬਾਅਦ ਪੁਲਸ ਵਲੋਂ ਉਕਤ ਮਾਮਲੇ ’ਤੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚਿੱਪ ਵਾਲੇ ਮੀਟਰ...

ਦੂਜੇ ਪਾਸੇ ਥਾਣਾ ਮੋਤੀ ਨਗਰ ਦੀ ਪੁਲਸ ਵਲੋਂ ਉਕਤ ਮਾਮਲੇ ’ਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਰਜਿਸਟਰੀ ਕਰਵਾਉਣ ਵਿਚ ਕਿਨ੍ਹਾਂ-ਕਿਨ੍ਹਾਂ ਮੁਲਜ਼ਮਾਂ ਵਲੋਂ ਸਾਥ ਦਿੱਤਾ ਗਿਆ ਹੈ। ਉਕਤ ਮਾਮਲਾ ਦਰਜ ਕਰਵਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਪੁਲਸ ਕਮਿਸ਼ਨਰ ਲੁਧਿਆਣਾ ਨੂੰ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਹਾਦਸੇ 'ਚ ਜਾਨ ਗਵਾਉਣ ਵਾਲੇ ਅਧਿਆਪਕ ਜੋੜੇ ਦੇ ਪਰਿਵਾਰ ਲਈ ਉਠੀ ਵੱਡੀ ਮੰਗ

ਫਰਜ਼ੀ ਐੱਨ. ਓ. ਸੀ. ਦੀ ਮੁੱਖ ਮੰਤਰੀ ਨੂੰ ਕੀਤੀ ਜਾ ਚੁੱਕੀ ਹੈ ਸ਼ਿਕਾਇਤ

ਜ਼ਿਲਾ ਰੈਵੇਨਿਊ ਐਡਵੋਕੇਟ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਡੇਵਿਡ ਗਿੱਲ ਵਲੋਂ ਟ੍ਰਾਂਸਪੋਰਟ ਨਗਰ ਸਥਿਤ ਪੂਰਬੀ ਤਹਿਸੀਲ ’ਚ ਫਰਜ਼ੀ ਐੱਨ. ਓ. ਸੀ. ਲਗਾ ਕੇ ਪਲਾਟ ਦੀ ਰਜਿਸਟਰੀ ਕਰਵਾਉਣ ’ਚ ਸ਼ਾਮਲ ਮੁਲਾਜ਼ਮਾਂ ਅਤੇ ਏਜੰਟਾਂ ਦੀ ਸ਼ਿਕਾਇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੀਤੀ ਗਈ ਹੈ, ਜਿਸ ਵਿਚ ਐਡਵੋਕੇਟ ਡੇਵਿਡ ਗਿੱਲ ਵਲੋਂ ਤਹਿਸੀਲ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਅਤੇ ਫਰਜ਼ੀ ਐੱਨ. ਓ. ਸੀ. ਲਗਾ ਕੇ ਰਜਿਸਟਰੀਆਂ ਕਰਵਾਉਣ ਵਾਲੇ ਏਜੰਟਾਂ ਦੇ ਨਾਂ ਨਸ਼ਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨਾਲ ਮਿਲੀਭੁਗਤ ਕਰ ਕੇ ਕੁਝ ਖਾਸ ਏਜੰਟ ਇਸ ਗੋਰਖਧੰਦੇ ਨੂੰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਸੇ ਈਮਾਨਦਾਰ ਅਧਿਕਾਰੀ ਤੋਂ ਇਨ੍ਹਾਂ ਲੋਕਾਂ ਵਲੋਂ ਕੀਤੇ ਗਏ ਘਪਲਿਆਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਮਜੀਠਾ 'ਚ ਵੱਡੀ ਵਾਰਦਾਤ, ਚੱਲਦੀ ਪਾਰਟੀ 'ਚ ਮਾਰ 'ਤਾ ਮੁੰਡਾ

ਐੱਫ. ਸੀ. ਆਈ. ਅਤੇ ਵਿਜੀਲੈਂਸ ਨੂੰ ਸ਼ਿਕਾਇਤਾਂ ਕਰਨ ਤੋਂ ਬਾਅਦ ਵੀ ਨਹੀਂ ਹੋਈ ਕਾਰਵਾਈ : ਬੱਸੀ

ਨਿਊ ਏਕਤਾ ਵੈੱਲਫੇਅਰ ਸੋਸਾਇਟੀ ਵਰਧਮਾਨ ਕਾਲੋਨੀ ਦੇ ਪ੍ਰਧਾਨ ਦਿਨੇਸ਼ ਕੁਮਾਰ ਬੱਸੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਗੋਰਖਧੰਦੇ ਵਿਚ ਜੋ ਵੀ ਏਜੰਟ, ਸਰਕਾਰੀ ਅਤੇ ਪ੍ਰਾਈਵੇਟ ਮੁਲਾਜ਼ਮਾਂ ਦੀ ਮਿਲੀਭੁਗਤ ਕੀਤੀ ਗਈ ਹੈ, ਉਨ੍ਹਾਂ ਸਾਰਿਆਂ ਖਿਲਾਫ ਸਾਜ਼ਿਸ਼ ਤਹਿਤ ਧੋਖਾਦੇਹੀ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ, ਤਾਂ ਕਿ ਅੱਗੇ ਤੋਂ ਕੋਈ ਵੀ ਵਿਅਕਤੀ ਸਰਕਾਰ ਨੂੰ ਧੋਖਾ ਦੇ ਕੇ ਜਾਅਲੀ ਐੱਨ. ਓ. ਸੀ. ਲਗਾ ਕੇ ਰਜਿਸਟਰੀ ਨਾ ਕਰਵਾ ਸਕੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News