ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ
Wednesday, Sep 07, 2022 - 07:21 PM (IST)
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਦਿੜ੍ਹਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਦੀ ਪੰਜਾਬ ਸਰਕਾਰ ਨੂੰ ਸਲਾਹ- ਗਲਤ ਸਟੈਂਡ ਲੈ ਕੇ ਪੰਜਾਬ ਦੇ ਮੁੱਦਿਆਂ ਨੂੰ ਮਾਮੂਲੀ ਨਾ ਬਣਾਓ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਉਸ ਕੋਲੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕਰ ਰਿਹਾ ਸੀ। ਉਸ ਦੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਕਲਰਕ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤੇ ਦਾਦੀ-ਪੋਤੇ ਕੋਲੋਂ ਮਿਲੀ 3 ਲੱਖ ਦੀ ਪਾਕਿਸਤਾਨੀ ਕਰੰਸੀ ਕਿੱਥੋਂ ਆਈ?
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।