ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਰਜਿਸਟਰੀ ਕਲਰਕ ਗ੍ਰਿਫ਼ਤਾਰ

Wednesday, Nov 09, 2022 - 07:59 PM (IST)

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਰਜਿਸਟਰੀ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਜ਼ੀਰਕਪੁਰ, ਐੱਸ.ਏ.ਐੱਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇਕ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਉਕਤ ਮਹਿਲਾ ਕਲਰਕ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਿਲ ਗਿਆ ਕਲਿਯੋਪੇਟਰਾ ਦਾ ਮਕਬਰਾ, ਚੱਟਾਨ ’ਚ ਬਣੀ ਸੁਰੰਗ 'ਚ 43 ਫੁੱਟ ਹੇਠਾਂ ਮਿਲਿਆ ਜਿਆਮਿਤਿਕ ਚਮਤਕਾਰ

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਰਜਿਸਟਰੀ ਕਲਰਕ ਨੇ ਸ਼ਿਕਾਇਤਕਰਤਾ ਪਾਸੋਂ ਆਪਣਾ ਖੁਦਮੁਖਤਿਆਰਨਾਮਾ ਦਰਜ ਕਰਵਾਉਣ ਬਦਲੇ 20,000 ਰੁਪਏ ਲਏ ਹਨ। ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਮਹਿਲਾ ਮਾਲ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1, ਐੱਸ.ਏ.ਐੱਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News