25 ਸਾਲਾਂ ਬਾਅਦ ਹੋਈ ਉੱਚ ਸਿੱਖਿਆ ਵਿਭਾਗ ’ਚ ਅਸਿਸਟੈਂਟ ਪ੍ਰੋਫੈਸਰਾਂ ਦੀ ਰੈਗੂਲਰ ਭਰਤੀ : ਪਰਗਟ ਸਿੰਘ

Friday, Dec 03, 2021 - 02:42 PM (IST)

25 ਸਾਲਾਂ ਬਾਅਦ ਹੋਈ ਉੱਚ ਸਿੱਖਿਆ ਵਿਭਾਗ ’ਚ ਅਸਿਸਟੈਂਟ ਪ੍ਰੋਫੈਸਰਾਂ ਦੀ ਰੈਗੂਲਰ ਭਰਤੀ : ਪਰਗਟ ਸਿੰਘ

ਚੰਡੀਗੜ੍ਹ (ਰਮਨਜੀਤ) : ਆਪਣੇ ਵਾਅਦੇ ’ਤੇ ਖਰਾ ਉਤਰਦਿਆਂ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਰਗਟ ਸਿੰਘ ਨੇ ਦੱਸਿਆ ਕਿ ਇਹ ਸੂਬੇ ਵਿਚ ਉਚੇਰੀ ਸਿੱਖਿਆ ਦੇ ਖੇਤਰ ਲਈ ਇਕ ਮਹੱਤਵਪੂਰਨ ਪਲ ਹੈ ਕਿਉਂਕਿ 1996 ਤੋਂ ਬਾਅਦ ਭਾਵ 25 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਰੈਗੂਲਰ ਨਿਯੁਕਤੀਆਂ ਕੀਤੀਆਂ ਗਈਆਂ ਹਨ। ਧਿਆਨ ਰਹੇ ਕਿ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ 19 ਅਕਤੂਬਰ ਨੂੰ ਸਰਕਾਰੀ ਕਾਲਜਾਂ ’ਚ ਟੀਚਿੰਗ ਕਾਡਰ ਦੀਆਂ 1091 ਅਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਸਮੇਤ 1158 ਅਸਾਮੀਆਂ ’ਤੇ 45 ਦਿਨਾਂ ਦੇ ਅੰਦਰ-ਅੰਦਰ ਭਰਤੀ ਕਰਨ ਦਾ ਵਾਅਦਾ ਕੀਤਾ ਸੀ।

ਇਹ ਵੀ ਪੜ੍ਹੋ : ਸੁਖਦੇਵ ਸਿੰਘ ਢੀਂਡਸਾ ਵਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਬਕਾਇਆ ਮੰਗਾਂ ਮੰਨਣ ਦੀ ਅਪੀਲ

ਇੱਥੇ ਮੈਗਸੀਪਾ ਦੇ ਇਕ ਸਮਾਗਮ ਦੌਰਾਨ ਪਰਗਟ ਸਿੰਘ ਨੇ 125 ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਦਕਿ ਬਾਕੀ ਰਹਿੰਦੇ ਸਹਾਇਕ ਪ੍ਰੋਫੈਸਰਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪੂਰੀ ਭਰਤੀ ਯੂ.ਜੀ.ਸੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ। ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ, ਡੀ. ਪੀ. ਆਈ. (ਕਾਲਜਾਂ) ਉਪਕਾਰ ਸਿੰਘ, ਡੀ. ਪੀ. ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਉਚੇਰੀ ਸਿੱਖਿਆ ਡਾ. ਗੁਰਦਰਸ਼ਨ ਸਿੰਘ ਬਰਾੜ ਹਾਜ਼ਰ ਸਨ।

ਇਹ ਵੀ ਪੜ੍ਹੋ : ਗੁਰਦੁਆਰਾ ਪ੍ਰਬੰਧਾਂ ’ਚ ਦਖਲ ਦੇਣ ਤੋਂ ਗੁਰੇਜ਼ ਕਰਨ ਸਰਕਾਰਾਂ : ਦਿੱਲੀ ਕਮੇਟੀ ਨੇ ਦਿੱਤੀ ਚਿਤਾਵਨੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News