ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

Monday, Jul 24, 2023 - 05:15 PM (IST)

ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

ਚੰਡੀਗੜ੍ਹ (ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਅਧੀਨ ਕਾਨੂੰਨੀ ਵਿਵਾਦ ’ਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ, ਸਰਬਪੱਖੀ ਵਿਕਾਸ ਅਤੇ ਉਨ੍ਹਾਂ ‘ਚ ਸਕਾਰਾਤਮਕ ਵਿਵਹਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਰਾਜ ’ਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਅਧੀਨ ਕਾਨੂੰਨੀ ਵਿਵਾਦ ’ਚ ਸ਼ਾਮਿਲ ਬੱਚਿਆ ਦੇ ਰੱਖ ਰਖਾਵ ਅਤੇ ਸਾਂਭ ਸੰਭਾਲ ਲਈ 4 ਅਬਜਰਵੇਸ਼ਨ ਹੋਮ ਹੁਸ਼ਿਆਰਪੁਰ, ਲੁਧਿਆਣਾ ਅਤੇ ਫਰੀਦਕੋਟ ਫਾਰ ਬੁਆਇਜ, ਅਬਜਰਵੇਸ਼ਨ ਹੋਮ ਜਲੰਧਰ ਫਾਰ ਗਰਲਜ਼ ਅਤੇ 2 ਸਪੈਸ਼ਲ ਹੋਮ ਹੁਸ਼ਿਆਰਪੁਰ ਫਾਰ ਬੁਆਇਜ ਅਤੇ ਅੰਮ੍ਰਿਤਸਰ ਫਾਰ ਗਰਲਜ਼ ਚਲਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਸਕਾਰਾਤਮਕ ਵਿਵਹਾਰ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਗੁਰਬਾਣੀ ਪ੍ਰਸਾਰਣ ਲਈ ਨਵਾਂ ਚੈਨਲ ਲਾਂਚ ਕਰਨ ਉਪਰੰਤ ਐਡਵੋਕੇਟ ਧਾਮੀ ਦਾ ਵੱਡਾ ਬਿਆਨ 

ਇਨ੍ਹਾਂ ਬੱਚਿਆ ਲਈ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੌਰਾਨ ਕਾਰਪੋਰੇਟ ਅਦਾਰਿਆ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ। ਮੰਤਰੀ ਨੇ ਕਾਰਪੋਰੇਟ ਅਦਾਰਿਆਂ ਦੀ ਸਹਿਯੋਗ ਦੇਣ ਦੀ ਸ਼ਲਾਘਾ ਕੀਤੀ ਅਤੇ ਹੋਰ ਚਾਹਵਾਨ ਅਦਾਰਿਆ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਮੰਤਰੀ ਨੇ ਕਿਹਾ ਕਿ ਇਨ੍ਹਾਂ ਹੋਮਜ ਵਿੱਚ ਰਹਿ ਰਹੇ ਬੱਚਿਆਂ ਨੂੰ ਆਪਸੀ ਸਾਂਝ, ਦੋਸਤੀ ਅਤੇ ਨਿੱਜੀ ਵਿਕਾਸ ਦਾ ਮੌਕਾ ਦੇਣਾ ਹੈ। ਉਨ੍ਹਾਂ ਦੱਸਿਆ ਕਿ ਖੇਡ ਸਮਾਗਮ ਆਯੋਜਿਤ ਕਰਨ ਦਾ ਮੰਤਵ ਬੱਚਿਆਂ ’ਚ ਖੇਡਾਂ ਅਨੁਸ਼ਾਸਨ, ਮੁਕਾਬਲੇ ਦੀ ਭਾਵਨਾ, ਸਮੇਂ ਦਾ ਸਤਿਕਾਰ ਅਤੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਨਾ ਹੈ।

ਇਹ ਵੀ ਪੜ੍ਹੋ : ਦੇਸ਼ ਦੇ ਡੈਂਟਲ ਕਾਲਜਾਂ ’ਚ UG ਅਤੇ PG ਦੇ ਐਡਮਿਸ਼ਨਾਂ ’ਚ ਭਾਰੀ ਗਿਰਾਵਟ, 55 ਫੀਸਦੀ ਤੱਕ ਖਾਲੀ ਪਈਆਂ ਹਨ ਸੀਟਾਂ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News