ਤਾਲਾਬੰਦੀ ਕਾਰਨ ਬੰਦ ਪਿਆ ਰੇਹੜੀ ਲਗਾਉਣ ਵਾਲਿਆਂ ਦਾ ਰੁਜ਼ਗਾਰ, ਕੀਤੀ ਇਹ ਅਪੀਲ
Friday, May 29, 2020 - 05:11 PM (IST)
ਹੁਸ਼ਿਆਰਪੁਰ (ਅਮਰੀਕ) - ਤਾਲਾਬੰਦੀ ਦੇ ਕਾਰਨ ਪਰੇਸ਼ਾਨ ਹੋਏ ਰੇਹੜੇ ਲਗਾਉਣ ਵਾਲੇ ਵਿਅਕਤੀ ਹੁਸ਼ਿਆਰਪੁਰ ਦੀ ਜ਼ਿਲ੍ਹਾ ਕਚਹਿਰੀ ਨਜ਼ਦੀਕ ਆਪੋ-ਆਪਣੀਆਂ ਰੇਹੜੀਆਂ ਲਗਾ ਕੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ। ਤਾਲਾਬੰਦੀ ਦੀ ਮਿਲੀ ਢਿੱਲ ਕੇ ਕਾਰਨ ਲੋਕਾਂ ਨੇ ਆਪਣੀਆਂ ਦੁਕਾਨਾਂ ਖੋਲ੍ਹ ਦਿੱਤੀਆਂ ਹਨ, ਜਿਸ ਕਾਰਨ ਸੜਕਾਂ ’ਤੇ ਰੇਹੜੇ ਲਗਾਉਣ ਵਿਚ ਉਕਤ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਇਸੇ ਪਰੇਸ਼ਾਨੀ ਦੇ ਕਾਰਨ ਰੇਹੜੀ ਵਾਲੇ ਵਿਅਕਤੀਆਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ।
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਰੇਹੜੀ ਵਾਲੀਆਂ ਨੇ ਕਿਹਾ ਕਿ ਉਹ ਕਚਿਹਰੀ ਦੇ ਸਾਹਮਮੇ ਖਾਣ-ਪੀਣ ਦੀਆਂ ਰੇਹੜੀਆਂ ਲਗਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਸਨ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ’ਚ ਕੀਤੀ ਗਈ ਤਾਲਾਬੰਦੀ ਦੇ ਕਾਰਨ ਪਿਛਲੇ ਦੋ ਮਹੀਨਿਆਂ ਦੇ ਵੱਧ ਸਮੇਂ ਤੋਂ ਉਨ੍ਹਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਨਾਲ ਬੰਦ ਪਿਆ ਹੋਇਆ ਹੈ। ਤਾਲਾਬੰਦੀ ਦੇ ਕਾਰਨ ਉਨ੍ਹਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਬੇਰੁਜ਼ਗਾਰ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਇਸੇ ਲਈ ਪ੍ਰਸ਼ਾਸਨ ਨੂੰ ਰੇਹੜੀਆਂ ਲਗਾ ਕੇ ਆਪਣੇ ਘਰ ਦਾ ਗੁਜ਼ਾਰਾ ਕਰਨ ਵਾਲਿਆਂ ਨੂੰ ਵੀ ਦੁਕਾਨਾਂ ਖੋਲ੍ਹਣ ਦੇ ਵਾਂਗ ਮਨਜ਼ੂਰੀ ਦੇ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਨੂੰ ਕੰਮ ਚਾਲੂ ਕਰਨ ਦੀ ਇਜਾਜ਼ਤ ਦਿੰਦਾ ਹੈ ਤਾਂ ਉਨ੍ਹਾਂ ਵੱਲੋਂ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ’ਤੇ ਪੂਰੀ ਤਰ੍ਹਾਂ ਨਾਲ ਅਮਲ ਕੀਤਾ ਜਾਵੇਗਾ। ਉਹ ਸੋਸ਼ਲ ਡਿਸਟੈਂਸ ਦੇ ਨਾਲ-ਨਾਲ ਜ਼ਿਆਦਾ ਵਿਅਕਤੀ ਨੂੰ ਰੇਹੜੀ ’ਤੇ ਖੜ੍ਹੇ ਹੋ ਕੇ ਖਾਣ ਦੀ ਇਜਾਜ਼ਤ ਵੀ ਨਹੀਂ ਦੇਣਗੇ। ਇਹ ਲੋਕਾਂ ਨੂੰ ਖਾਣ ਦੀ ਥਾਂ ’ਤੇ ਸਾਰਾ ਸਾਮਾਨ ਪੈਕ ਕਰਕੇ ਘਰ ਲੈ ਜਾਣ ਲਈ ਕਹਿਣਗੇ।