ਰੇਖਾ ਗੁਪਤਾ ਨੇ ਕੀਤੀ ਸ੍ਰੀ ਕਰਤਾਰਪੁਰ ਸਾਹਿਬ ਦੀ ਬੇਅਦਬੀ : ਕੰਗ

Sunday, Jun 15, 2025 - 09:03 PM (IST)

ਰੇਖਾ ਗੁਪਤਾ ਨੇ ਕੀਤੀ ਸ੍ਰੀ ਕਰਤਾਰਪੁਰ ਸਾਹਿਬ ਦੀ ਬੇਅਦਬੀ : ਕੰਗ

ਲੁਧਿਆਣਾ : ਲੁਧਿਆਣਾ ਵੈਸਟ ਦੀ ਜਿਮਣੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਵੱਡੇ ਵੱਡੇ ਆਗੂ ਲੁਧਿਆਣਾ ਵਿਚ ਚੋਣ ਪ੍ਰਚਾਰ ਕਰ ਰਹੇ ਹਨ। ਅੱਜ ਭਾਜਪਾ ਆਗੂ ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੀ ਚੋਣ ਪ੍ਰਚਾਰ ਲਈ ਲੁਧਿਆਣਾ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਨੂੰ ਕਰਤਾਰ ਸਿੰਘ ਆਖਣ ਉੱਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਉਨ੍ਹਾਂ ਨੂੰ ਲੰਬੇ ਹੱਥੀਂ ਲਿਆ ਹੈ।

ਇਸ ਦੌਰਾਨ ਉਨ੍ਹਾਂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਜਿਸ ਤਰ੍ਹਾਂ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ, ਜਿਸ ਦਾ ਜ਼ਿਕਰ ਗੁਰੂ ਨਾਨਕ ਨਾਮ ਲੇਵਾ ਹਰ ਰੋਜ਼ ਆਪਣੀ ਅਰਦਾਸ ਵਿਚ ਕਰਦਾ ਹੈ, ਜਿਸ ਤਰ੍ਹਾਂ ਉਸ ਦੀ ਬੇਅਦਬੀ ਕੀਤੀ ਗਈ ਤੇ ਸਤਿਕਾਰ ਨਾ ਦੇਣਾ ਦਰਸਾਉਂਦਾ ਹੈ ਕਿ ਭਾਜਪਾ ਦੀ ਮਾਨਸਿਕਤਾ ਅੰਦਰੋਂ ਮੁਗਲਾਂ ਵਾਲੀ ਹੈ, ਉਪਰੋਂ ਜਿੰਨਾ ਮਰਜ਼ੀ ਇਹ ਦਿਖਾਵਾ ਕਰ ਲੈਣ। ਮੈਂ ਰੇਖਾ ਗੁਪਤਾ ਜੀ ਤੇ ਭਾਜਪਾ ਦੀ ਲੀਡਰਸ਼ਿੱਪ ਨੂੰ ਕਹਿਣਾ ਚਾਹੁੰਦਾ ਹਾਂ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਅਸਥਾਨ ਹੈ ਜਿਥੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ 18 ਸਾਲ ਬਿਤਾਏ, ਜਿਥੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਸੁਨੇਹਾ ਦਿੱਤਾ। ਤੁਸੀਂ ਉਸ ਅਸਥਾਨ ਨੂੰ ਵੀ ਸਤਿਕਾਰ ਨਹੀਂ ਦੇ ਸਕਦੇ ਹੋ ਤੇ ਕਹਿ ਰਹੇ ਹੋ ਕਰਤਾਰ ਸਿੰਘ। ਭਾਜਪਾ ਦੀ ਮਾਨਸਿਕਤਾ ਵਾਰ-ਵਾਰ ਸਾਬਿਤ ਹੋਈ ਹੈ। ਰੇਖਾ ਗੁਪਤਾ ਨੇ ਜਿਸ ਤਰ੍ਹਾਂ ਦੀ ਸ਼ਬਦਾਵਲੀ ਸ੍ਰੀ ਕਰਤਾਰਪੁਰ ਸਾਹਿਬ ਲਈ ਵਰਤੀ ਹੈ ਪੰਜਾਬ ਦੇ ਲੋਕ ਉਸ ਨੂੰ ਮੁਆਫ ਨਹੀਂ ਕਰਗੇ ਤੇ ਸਬਕ ਸਿਖਾਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News