ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ

Friday, Oct 04, 2024 - 04:38 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ

ਅੰਮ੍ਰਿਤਸਰ (ਸਰਬਜੀਤ): ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਥੇ ਉਨ੍ਹਾਂ ਦੇ ਸਰੀਰ ਦੀ ਜਾਂਚ ਤੋਂ ਬਾਅਦ ਰਿਪੋਰਟ 'ਚ ਡੇਂਗੂ ਦੇ ਲੱਛਣ ਪਾਏ ਗਏ ਹਨ। ਸਿੰਘ ਸਾਹਿਬ ਨੂੰ ਬੁੱਧਵਾਰ ਰਾਤ ਨੂੰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲਾ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ-  ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੂਜਾ ਦਾ ਸਾਮਾਨ ਦਰਿਆ 'ਚ ਪਰਵਾਉਣ ਗਏ ਪਿਓ-ਪੁੱਤ ਰੁੜੇ

 ਹਸਪਤਾਲ ਦੇ ਡਿਪਟੀ ਡਾਇਰੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਬੁਖਾਰ ਦੀ ਸ਼ਿਕਾਇਤ ਆਈ ਹੈ। ਉਨ੍ਹਾਂ ਦੀ ਸਿਹਤ 'ਚ ਅੱਗੇ ਤੋਂ ਸੁਧਾਰ ਹੈ ਅਤੇ ਇੱਕ ਦੋ ਦਿਨ ਤੱਕ ਆਸ ਹੈ ਕਿ ਜਥੇਦਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ ।

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਦੀ ਤਬਦੀਲੀ ਨਾਲ ਇਹ ਵਾਇਰਸ ਸਰਗਰਮ, ਵੱਡੀ ਗਿਣਤੀ ’ਚ ਮਰੀਜ਼ ਆਉਣ ਲੱਗੇ ਲਪੇਟ ’ਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News