ਰਿਸ਼ਤੇਦਾਰਾਂ ਘਰ ਜਾ ਰਹੇ ਮਾਂ-ਪੁੱਤ ਨਾਲ ਰਾਹ 'ਚ ਵਾਪਰ ਗਿਆ ਭਾਣਾ, ਪਲਾਂ 'ਚ ਉੱਜੜ ਗਿਆ ਪਰਿਵਾਰ
Saturday, Aug 10, 2024 - 06:13 PM (IST)
ਸਾਹਨੇਵਾਲ/ਕੋਹਾੜਾ (ਜਗਰੂਪ) : ਰਿਸ਼ਤੇਦਾਰੀ 'ਚ ਜਾ ਰਹੇ ਮਾਂ-ਪੁੱਤ ਨੂੰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿਚ ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪੁੱਤ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਪੁੱਤਰ ਰਿਸ਼ੂ ਕੁਮਾਰ ਪੁੱਤਰ ਲੇਟ ਦਵਿੰਦਰ ਸਿੰਘ ਵਾਸੀ ਮੇਨ ਰੋਡ ਨੇੜੇ ਬੰਟੀ ਢਾਬਾ ਮੁਸਲਿਮ ਕਲੋਨੀ ਸ਼ੇਰਪੁਰ ਲੁਧਿਆਣਾ ਨੇ ਦੱਸਿਆ ਕਿ ਉਹ ਆਪਣੀ ਮਾਤਾ ਆਸ਼ਾ ਦੇਵੀ ਨਾਲ ਆਪਣੇ ਮੋਟਰਸਾਈਕਲ 'ਤੇ ਆਪਣੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਭਾਜਪਾ ਵਿਚ ਬਦਲਾਅ ਨੂੰ ਲੈ ਕੇ ਵੱਡੀ ਖ਼ਬਰ, ਪ੍ਰਧਾਨ ਦੇ ਅਹੁਦੇ ਲਈ ਇਹ ਨਾਂ ਚਰਚਾ 'ਚ
ਇਸ ਦੌਰਾਨ ਜਦੋਂ ਅਸੀਂ ਢੰਡਾਰੀ ਰੇਲਵੇ ਸਟੇਸ਼ਨ ਕੋਲ ਪੁੱਜੇ ਤਾਂ ਪਿੱਛੋਂ ਆ ਰਹੇ ਇਕ ਟਰੱਕ ਜੋ ਅਣਗਹਿਲੀ ਅਤੇ ਤੇਜ਼ ਰਫਤਾਰ ਨਾਲ ਆ ਰਿਹਾ ਸੀ, ਨੇ ਸਾਨੂੰ ਫੇਟ ਮਾਰ ਦਿੱਤੀ ਜਿਸ ਨਾਲ ਸਾਡੇ ਕਾਫੀ ਸੱਟਾਂ ਲੱਗੀਆਂ। ਇਸ ਹਾਦਸੇ ਵਿਚ ਮੇਰੀ ਮਾਤਾ ਆਸ਼ਾ ਦੇਵੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਟਰੱਕ ਚਾਲਕ ਟਰੱਕ ਸਮੇਤ ਮੌਕੇ ਤੋ ਫਰਾਰ ਹੋ ਗਿਆ। ਥਾਣਾ ਸਾਹਨੇਵਾਲ ਦੀ ਪੁਲਸ ਨੇ ਰਿਸ਼ੂ ਕੁਮਾਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਟਰੱਕ ਚਾਲਕ ਅਤੇ ਟਰੱਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮਸ਼ਹੂਰ ਪਿੰਡ ਦੇ ਲੋਕਾਂ ਦਾ ਸਖ਼ਤ ਫ਼ਰਮਾਨ, ਬਾਹਰੀ ਸੂਬਿਆਂ ਦੇ ਲੋਕਾਂ ਲਈ ਸਖ਼ਤ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8