ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਮਰੀਜ਼ ਦੇ ਵਾਰਸਾਂ ਨੂੰ ਸੁਰੱਖਿਆ ਗਾਰਡਾਂ ਨੇ ਕੁੱਟਿਆ, ਜਾਣੋ ਪੂਰਾ ਮਾਮਲਾ

Wednesday, Jul 26, 2023 - 05:10 AM (IST)

ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਮਰੀਜ਼ ਦੇ ਵਾਰਸਾਂ ਨੂੰ ਸੁਰੱਖਿਆ ਗਾਰਡਾਂ ਨੇ ਕੁੱਟਿਆ, ਜਾਣੋ ਪੂਰਾ ਮਾਮਲਾ

ਫਰੀਦਕੋਟ (ਜਗਤਾਰ): ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਮਰੀਜ਼ ਦੇ ਵਾਰਸਾਂ ਨਾਲ ਸੁਰੱਖਿਆ ਗਾਰਡਾਂ ਨੇ ਕੁੱਟਮਾਰ ਕੀਤੀ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਦਰਅਸਲ ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਬਰਾਂ ਨੇ ਡਾਕਟਰ 'ਤੇ ਇਲਾਜ ਲੇਟ ਕਰਨ ਦੇ ਇਲਜ਼ਾਮ ਲਗਾਏ ਜਿਸ ਤੋਂ ਬਾਅਦ ਮਾਮਲਾ ਭਖਿਆ। 

ਇਹ ਖ਼ਬਰ ਵੀ ਪੜ੍ਹੋ - ਸੁਖਜਿੰਦਰ ਰੰਧਾਵਾ ਦੇ ਪ੍ਰਧਾਨ ਮੰਤਰੀ ਮੋਦੀ ਬਾਰੇ ਬਿਆਨ ਨੇ ਖੜ੍ਹਾ ਕੀਤਾ ਨਵਾਂ ਵਿਵਾਦ

ਇਸ ਮੌਕੇ ਪੀੜਤ ਪਰਿਵਾਰ ਦੇ ਮੈਂਬਰ ਸੁਰੇਸ਼ ਕੁਮਾਰ ਨੇ ਸਾਰੀ ਕਹਾਣੀ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੇ ਮਾਤਾ ਜੀ ਦੀ ਕੱਲ੍ਹ ਸ਼ਾਮ ਅਚਾਨਕ ਤਬੀਅਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਹ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਲੈ ਗੁਏ ਜਿੱਥੇ ਡਾਕਟਰਾਂ ਵੱਲੋਂ ਹਾਲਤ ਖ਼ਰਾਬ ਹੋਣ ਦੇ ਚਲਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਰੈਫ਼ਰ ਕਰ ਦਿੱਤਾ, ਜਿਨ੍ਹਾਂ ਨੂੰ ਉਹ ਐਮਰਜੈਂਸੀ ਵਾਰਡ 'ਚ ਲੈ ਗਏ। ਉਨ੍ਹਾਂ ਇਲਜ਼ਾਮ ਲਗਾਏ ਕੇ ਪਹਿਲਾਂ ਤਾਂ ਡਾਕਟਰਾਂ ਵੱਲੋਂ ਅੱਧਾ ਘੰਟਾ ਕੋਈ ਸੁਣਵਾਈ ਨਹੀਂ ਕੀਤੀ ਅਤੇ ਬਾਅਦ 'ਚ ਇਲਾਜ ਸ਼ੁਰੂ ਕਰਨ ਦੀ ਬਜਾਏ ਟੈਸਟ ਕਰਵਾਉਣ ਲੱਗ ਪਏ, ਮਰੀਜ਼ ਦੀ ਹਾਲਤ ਖ਼ਰਾਬ ਹੋਣ ਕਾਰਨ ਉਨ੍ਹਾਂ ਵੱਲੋਂ ਪ੍ਰਾਈਵੇਟ ਤੌਰ 'ਤੇ ਟੈਸਟ ਕਰਵਾਏ ਤਾਂ ਜੋ ਜਲਦ ਇਲਾਜ ਮਿਲ ਸਕੇ ਪਰ ਇਸੇ ਦੌਰਾਨ ਉਨ੍ਹਾਂ ਦੇ ਮਾਤਾ ਜੀ ਦੀ ਮੌਤ ਹੋ ਗਈ। ਇਸ ਸਬੰਧੀ ਜਦ ਉਹ ਡਾਕਟਰ ਨਾਲ ਗੱਲ ਕਰ ਰਹੇ ਸਨ ਕਿ ਸਮੇ ਸਿਰ ਇਲਾਜ ਕਿਉਂ ਨਹੀਂ ਸ਼ੁਰੂ ਕੀਤਾ ਤਾਂ ਡਾਕਟਰ ਨੇ ਅੱਗੋਂ ਜਵਾਬ ਦਿੱਤਾ ਕਿ ਉਸ ਨੂੰ ਪਹਿਲਾਂ ਹੀ ਪਤਾ ਸੀ ਕਿ ਮਰੀਜ਼ ਨੇ ਨਹੀਂ ਬਚਣਾ। ਜਿਸ ਤੋਂ ਬਾਅਦ ਥੋੜੀ ਬਹਿਸ ਹੋਈ। ਇਸੇ ਦੌਰਾਨ ਉੱਥੇ ਤਾਇਨਾਤ ਸੁਰੱਖਿਆ ਗਾਰਡ ਆ ਗਏ ਤੇ ਸਾਨੂੰ ਧੱਕੇ ਮਾਰ ਕੇ ਬਾਹਰ ਕੱਢਣ ਲੱਗੇ, ਜਿਨ੍ਹਾਂ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ। ਇੱਥੋਂ ਤਕ ਕਿ ਗਾਰਡਾਂ ਨੇ ਉਨ੍ਹਾਂ ਦੇ ਬਜ਼ੁਰਗ ਪਿਤਾ ਦੀ ਉਮਰ ਦਾ ਵੀ ਲਿਹਾਜ਼ ਨਹੀਂ ਕੀਤਾ, ਉਨ੍ਹਾਂ ਨਾਲ ਵੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਕ ਤਾਂ ਉਹ ਆਪਣੇ ਮਰੀਜ ਦੀ ਮੌਤ ਕਾਰਨ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸਨ, ਦੂਜੇ ਪਾਸੇ ਹਸਪਤਾਲ ਅਮਲੇ ਦਾ ਅਜਿਹਾ ਵਤੀਰਾ ਬਹੁਤ ਮੰਦਭਾਗਾ ਹੈ।

ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਮਿਲੇਗੀ ਇਹ ਖ਼ਾਸ ਸਹੂਲਤ

ਇਸ ਸਬੰਧੀ ਡਾਕਟਰ ਕਸ਼ਿਸ਼ ਅਤੇ ਸੁਰੱਖਿਆ ਗਾਰਡ ਕਰਨ ਕੁਮਾਰ ਨੇ ਦੱਸਿਆ ਕੀ ਬੀਤੀ ਸ਼ਾਮ ਨੂੰ 5 ਵਜੇ ਦੇ ਕਰੀਬ ਮਰੀਜ਼ ਔਰਤ ਫ਼ਰੀਦਕੋਟ ਸਿਵਲ ਹਸਪਤਾਲ ਤੋਂ ਰੈਫਰ ਹੋ ਕੇ ਇੱਥੇ ਆਏ ਸਨ। ਮਰੀਜ਼ ਦੀ ਸਿਹਤ ਕਾਫੀ ਵਿਗੜੀ ਹੋਈ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰ ਵੱਲੋਂ ਪਹਿਲਾਂ ਡਾਕਟਰ ਨਾਲ ਗਲਤ ਵਿਹਾਰ ਕੀਤਾ ਗਿਆ ਅਤੇ ਡਾਕਟਰ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਹੀ ਸੁਰੱਖਿਆ ਕਰਮੀਆਂ ਵੱਲੋਂ ਦਖ਼ਲ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਸ਼ਿਕਾਇਤ ਤੋਂ ਬਾਅਦ ਐੱਸ.ਐੱਸ.ਪੀ. ਫਰੀਦਕੋਟ ਨੂੰ ਇਸ ਸਬੰਧੀ ਲਿਖਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News