ਭਾਈ ਗੁਰਦੀਪ ਸਿੰਘ ਖਹਿਰਾ ਦੀ ਰਿਹਾਈ ਲਈ ਕਰਨਾਟਕ ਭਵਨ ਪਹੁੰਚਿਆ ਰਿਹਾਈ ਮੋਰਚਾ
Saturday, Feb 05, 2022 - 09:13 PM (IST)
ਨਵੀਂ ਦਿੱਲੀ : ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਅੱਜ ਕਰਨਾਟਕ ਭਵਨ ਦਿੱਲੀ ਵਿੱਚ ਭਾਈ ਗੁਰਦੀਪ ਸਿੰਘ ਖਹਿਰਾ ਦੀ ਪੱਕੀ ਰਿਹਾਈ ਦੀ ਮੰਗ ਕੀਤੀ, ਜਿਨ੍ਹਾਂ ਨੂੰ ਦਿੱਲੀ ਅਤੇ ਕਰਨਾਟਕ ਦੇ ਵੱਖ-ਵੱਖ ਕੇਸਾਂ 'ਚ ਟਾਡਾ ਤਹਿਤ ਉਮਰ ਕੈਦ ਦੀ ਸਜ਼ਾ ਸੁਣੀ ਗਈ ਸੀ। ਰਿਹਾਈ ਮੋਰਚਾ ਦੇ ਕਾਰਜਕਾਰੀ ਬੋਰਡ ਮੈਂਬਰਾਂ ਡਾ. ਪਰਮਿੰਦਰ ਪਾਲ ਸਿੰਘ, ਚਮਨ ਸਿੰਘ, ਦਲਜੀਤ ਸਿੰਘ, ਜ਼ੋਰਾਵਰ ਸਿੰਘ ਆਦਿ ਨੇ ਕਰਨਾਟਕ ਭਵਨ ਦੇ ਰੈਜ਼ੀਡੈਂਟ ਕਮਿਸ਼ਨਰ ਨਿਲਾਯਾ ਮਿਤਾਸ਼ ਦੇ ਦਫ਼ਤਰ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਭਾਈ ਗੁਰਦੀਪ ਸਿੰਘ ਖਹਿਰਾ 6 ਦਸੰਬਰ 1990 ਤੋਂ ਲਗਾਤਾਰ ਜੇਲ੍ਹ ਵਿੱਚ ਬੰਦ ਹਨ ਅਤੇ 31 ਸਾਲ ਤੋਂ ਵੱਧ ਸਮੇਂ ਦੀ ਜੇਲ 'ਚ ਕੱਟਣ ਦੇ ਬਾਵਜੂਦ ਭਾਈ ਖਹਿਰਾ ਦੀ ਰਿਹਾਈ ਕਰਨਾਟਕ ਸਰਕਾਰ ਦੀ ‘ਉਮਰ ਕੈਦ ਰਿਹਾਈ ਕਮੇਟੀ’ ਦੀ ਮਨਜ਼ੂਰੀ ਅਤੇ ਕਰਨਾਟਕ ਦੇ ਰਾਜਪਾਲ ਦੇ ਦਸਤਖਤ ਨਾ ਹੋਣ ਕਰਕੇ ਰੁਕੀ ਹੋਈ ਹੈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, 3 ਔਰਤਾਂ ਸਣੇ 4 ਮਨਰੇਗਾ ਮਜ਼ਦੂਰਾਂ ਦੀ ਹੋਈ ਮੌਤ (ਵੀਡੀਓ)
ਭਾਈ ਗੁਰਦੀਪ ਸਿੰਘ ਖਹਿਰਾ ਨੂੰ ਦਿੱਲੀ ਦੀ ਇਕ ਅਦਾਲਤ ਨੇ ਤ੍ਰਿਲੋਕ ਪੁਰੀ ਪੁਲਸ ਸਟੇਸ਼ਨ ਵਿਚ ਦਰਜ ਐੱਫ. ਆਈ. ਆਰ. ਨੰਬਰ 451/90 ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹਾਲਾਂਕਿ, 2011 ਵਿੱਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ ਨੇ ਇਸ ਕੇਸ ਵਿੱਚ ਭਾਈ ਖਹਿਰਾ ਦੀ ਜਲਦੀ ਰਿਹਾਈ ਨੂੰ ਮਨਜ਼ੂਰੀ ਦਿੱਤੀ ਸੀ। ਰਿਹਾਈ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ ਇਕ ਹੋਰ ਮਾਮਲੇ 'ਚ ਕਰਨਾਟਕ ਦੀ ਬਿਦਰ ਅਦਾਲਤ ਨੇ ਨਿਊ ਟਾਊਨ ਥਾਣੇ 'ਚ ਦਰਜ ਐੱਫ. ਆਈ. ਆਰ. ਨੰਬਰ 77/1990 ਵਿੱਚ ਭਾਈ ਖਹਿਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਇਹ ਵੀ ਪੜ੍ਹੋ : ਧੀ ਦੇ ਵਿਆਹ ਤੋਂ ਇਕ ਦਿਨ ਪਹਿਲਾਂ ਵਾਪਰਿਆ ਵੱਡਾ ਹਾਦਸਾ, ਘਰ ’ਚ ਮਚ ਗਿਆ ਚੀਕ-ਚਿਹਾੜਾ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਿਹਾਈ ਲਈ ਕੇਂਦਰ ਸਰਕਾਰ ਵੱਲੋਂ ਜਾਰੀ 8 ਸਿੱਖ ਕੈਦੀਆਂ ਦੀ ਸੂਚੀ ਵਿੱਚ ਭਾਈ ਖਹਿਰਾ ਦਾ ਨਾਂ ਵੀ ਸ਼ਾਮਲ ਹੈ ਪਰ ਕਰਨਾਟਕ ਸਰਕਾਰ ਨੇ ਅਜੇ ਤੱਕ ਭਾਈ ਖਹਿਰਾ ਦੀ ਰਿਹਾਈ ਨੂੰ ਮਨਜ਼ੂਰੀ ਨਹੀਂ ਦਿੱਤੀ। ਇਸ ਲਈ ਅੱਜ ਅਸੀਂ ਸਾਰੇ ਤੱਥਾਂ ਸਮੇਤ ਰੈਜ਼ੀਡੈਂਟ ਕਮਿਸ਼ਨਰ ਰਾਹੀਂ ਕਰਨਾਟਕ ਸਰਕਾਰ ਨੂੰ ਮੰਗ ਪੱਤਰ ਭੇਜਿਆ ਹੈ। ਭਾਈ ਖਹਿਰਾ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਨ। ਕਰਨਾਟਕ ਸਰਕਾਰ ਨੇ ਹਾਲ ਹੀ ਵਿੱਚ 26 ਜਨਵਰੀ 2022 ਨੂੰ ‘ਲਾਈਫ ਪ੍ਰਿਜ਼ਨ ਰਿਲੀਜ਼ ਕਮੇਟੀ’ ਰਾਹੀਂ 166 ਕੈਦੀਆਂ ਦੀ ਛੇਤੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਹ ਫੈਸਲਾ ਰਾਜਪਾਲ ਦੀ ਪ੍ਰਵਾਨਗੀ ਲਈ ਭੇਜਿਆ ਗਿਆ ਹੈ। ਇਸੇ ਲਈ ਅਸੀਂ ਰਿਹਾਈ ਮੋਰਚੇ ਰਾਹੀਂ ਭਾਈ ਗੁਰਦੀਪ ਸਿੰਘ ਖਹਿਰਾ ਦੀ ਰਿਹਾਈ ਲਈ ਵੀ ਇਸੇ ਰਾਹ ਨੂੰ ਪਹਿਲ ਦਿੱਤੀ ਹੈ।
ਇਹ ਵੀ ਪੜ੍ਹੋ : ਤੇਜ਼ ਤਰਾਰ ਕੁੜੀਆਂ ਨੇ ਉਂਗਲਾਂ ’ਤੇ ਨਚਾ ਕੇ ਠੱਗੇ ਕਈ ਵਿਦੇਸ਼ ਜਾਣ ਦੇ ‘ਦੀਵਾਨੇ’
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।