ਪੰਜਾਬ ਸਰਕਾਰ ਵੱਲੋਂ ਭੱਤਿਆਂ ਲਈ ਕਰੋੜਾਂ ਦੀ ਗਰਾਂਟ ਜਾਰੀ
Monday, Aug 19, 2024 - 06:57 PM (IST)

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ. ਸੀ. ਡੀ. ਸੀ. ਐੱਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਰੱਖੜੀ ਦੇ ਬਰਨਾਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਭਰਨ ਦੀ ਘੋਸ਼ਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭਰਤੀ ਨਾਲ ਨਵੇਂ ਰੁਜ਼ਗਾਰ ਦੇ ਰਾਹ ਖੁੱਲਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਦੋ ਦਿਨ ਰਹੇਗੀ ਛੁੱਟੀ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਅਕਤੂਬਰ 2024 ਤੱਕ ਲਈ 68.95 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਨੂੰ 4.81 ਕਰੋੜ, ਬਠਿੰਡਾ ਨੂੰ 3.56 ਕਰੋੜ, ਬਰਨਾਲਾ ਨੂੰ 1.65 ਕਰੋੜ, ਫਤਹਿਗੜ੍ਹ ਸਾਹਿਬ ਨੂੰ 1.80 ਕਰੋੜ, ਫਰੀਦਕੋਟ ਨੂੰ 1.40 ਕਰੋੜ, ਫਿਰੋਜ਼ਪੁਰ ਨੂੰ 3.21 ਕਰੋੜ ਅਤੇ ਫਾਜ਼ਿਲਕਾ ਨੂੰ 2.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਗੁਰਦਾਸਪੁਰ ਨੂੰ 5.14 ਕਰੋੜ ਰੁਪਏ, ਹੁਸ਼ਿਆਪੁਰ ਨੂੰ 4.82 ਕਰੋੜ, ਜਲੰਧਰ 4.10, ਕਪੂਰਥਲਾ ਨੂੰ 2.26 ਕਰੋੜ, ਲੁਧਿਆਣਾ ਨੂੰ 5.97 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2.28 ਕਰੋੜ ਰੁਪਏ, ਮੋਗਾ 2.47 ਕਰੋੜ ਰੁਪਏ, ਮਾਨਸਾ 2.14, ਪਠਾਨਕੋਟ ਨੂੰ 2.14 ਕਰੋੜ, ਪਟਿਆਲਾ ਨੂੰ 4.69 ਕਰੋੜ, ਰੂਪਨਗਰ ਨੂੰ 2.22 ਕਰੋੜ, ਐੱਸ.ਏ.ਐੱਸ ਨਗਰ 1.63 ਕਰੋੜ ਰੁਪਏ, ਸੰਗਰੂਰ ਤੇ ਮਲੇਰਕੋਟਲਾ ਨੂੰ 5.01 ਕਰੋੜ ਰੁਪਏ, ਐੱਸ.ਬੀ.ਐੱਸ. ਨਗਰ ਨੂੰ 1.97 ਕਰੋੜ ਅਤੇ ਤਰਨਤਾਰਨ ਨੂੰ 2.86 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਸ਼ਣ ਟਰੈਕਰ ਤੇ ਡਾਟਾ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੋਟੀ ਦੇ ਕਬੱਡੀ ਖਿਡਾਰੀ ਜਗਦੀਪ ਮੀਨੂੰ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8