ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤਾ ਸੰਮਤ ਨਾਨਕਸ਼ਾਹੀ 554 ਕੈਲੰਡਰ, ਜਥੇਦਾਰ ਨੇ ਕੀਤੀ ਇਹ ਅਪੀਲ

Saturday, Mar 12, 2022 - 01:33 PM (IST)

ਅੰਮ੍ਰਿਤਸਰ (ਸਰਬਜੀਤ, ਸਾਗਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅੱਜ ਤਿਆਰ ਕੀਤਾ ਗਿਆ ਸੰਮਤ ਨਾਨਕਸ਼ਾਹੀ 554 ਕੈਲੰਡਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕਰ ਦਿੱਤਾ ਗਿਆ ਹੈ। ਕੈਲੰਡਰ ਜਾਰੀ ਕਰਦਿਆਂ ਵਿਸ਼ਵ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਜਥੇਦਾਰ ਵਲੋਂ ਲੱਖ-ਲੱਖ ਵਧਾਈ ਦਿੱਤੀ ਗਈ। ਨਾਨਕਸ਼ਾਹੀ 554 ਕੈਲੰਡਰ ਰਿਲੀਜ਼ ਕਰਨ ਸਮੇਂ ਪੰਜ ਸਿੰਘ ਸਾਹਿਬਾਨਾਂ ਵਿਚ ਪੰਜ ਤਖ਼ਤ ਸਾਹਿਬ ਦੇ ਜਥੇਦਾਰ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

ਨਾਨਕਸ਼ਾਹੀ 554 ਕੈਲੰਡਰ ਜਾਰੀ ਰਿਲੀਜ਼ ਕਰਦੇ ਸਮੇਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵਾਰ ਇਹ ਕੈਲੰਡਰ ਵਿੱਚ ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਕੈਲੰਡਰ ਵਿਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪਰਿਵਾਰ ਤੇ ਸਿੱਖ ਸੰਗਤਾਂ ਸਮੇਤ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਦਾ ਪੁਰਬ ਵੀ ਸੰਗਤਾਂ ਦੀ ਮੰਗ ’ਤੇ ਖ਼ਾਸ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਜਥੇਦਾਰ ਸਾਹਿਬ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸੰਮਤ ਨਾਨਕਸ਼ਾਹੀ 554 ਮੁਤਾਬਕ ਦਿਨ ਅਤੇ ਤਿਉਹਾਰ ਮਨਾਉਣ ਦੀ ਅਪੀਲ ਕੀਤੀ।

ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

ਇਸ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਜਗਦੀਸ਼ ਸਿੰਘ, ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਡਾ.ਬਜਾਜ, ਸਕੱਤਰ ਪਰਮਜੀਤ ਸਿੰਘ ਸਰੋਆ, ਐੱਸ.ਜੀ.ਪੀ.ਸੀ. ਮੈਂਬਰ ਭਾਈ ਮਨਜੀਤ ਸਿੰਘ, ਰਜਿੰਦਰ ਸਿੰਘ ਮਹਿਤਾ, ਅਜਾਇਬ ਸਿੰਘ ਅਭਿਆਸੀ, ਐੱਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਜਸਪਾਲ ਸਿੰਘ, ਰਣਜੀਤ ਸਿੰਘ ਕੱਲਾ, ਕੁਲਵਿੰਦਰ ਸਿੰਘ ਰਮਦਾਸ, ਹਰਭਜਨ ਵਕਤਾ ਵੀ ਹਾਜ਼ਰ ਸਨ।   

ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ


rajwinder kaur

Content Editor

Related News