ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ''ਤੇ ਵਾਪਰੀ ਘਟਨਾ, ਗੰਨ ਪੁਆਇੰਟ ''ਤੇ ਨਕਦੀ ਤੇ ਫੋਨ ਲੁੱਟ ਦੌੜੇ ਲੁਟੇਰੇ

01/12/2022 4:25:46 PM

ਭਵਾਨੀਗੜ੍ਹ (ਵਿਕਾਸ): ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਪਿੰਡ ਬਾਲਦ ਕਲਾਂ ਨੇੜੇ ਸਥਿਤ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ 'ਤੇ ਕਾਰ ਸਵਾਰ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਕਾਰ ਸਵਾਰ ਲੁਟੇਰੇ ਗੰਨ ਪੁਆਇੰਟ 'ਤੇ ਦਿਨ ਦਿਹਾੜੇ ਇਕ ਹਜ਼ਾਰ ਰੁਪਏ ਦਾ ਤੇਲ ਪਵਾ ਕੇ ਕਰਿੰਦਿਆਂ ਕੋਲੋਂ 28 ਸੌ ਰੁਪਏ ਨਕਦੀ ਤੇ ਮੋਬਾਈਲ ਫੋਨ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਹ ਘਟਨਾ ਮੰਗਲਵਾਰ ਦੁਪਹਿਰ ਸਵਾ ਕੁ ਤਿੰਨ ਵਜੇ ਦੀ ਦੱਸੀ ਜਾ ਰਹੀ ਹੈ, ਜਿਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰਕੇ ਤਫਤੀਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੁਨਸ਼ੀਵਾਲਾ ਨੇ ਪੁਲਸ ਨੂੰ ਦੱਸਿਆ ਕਿ ਉਹ ਅਤੇ ਉਸਦਾ ਸਾਥੀ ਅਸ਼ਵਨੀ ਕੁਮਾਰ ਵਾਸੀ ਪਿੰਡ ਹਰਦਿੱਤਪੁਰਾ ਦੋਵੇਂ ਰਿਲਾਇੰਸ ਪੈਟਰੋਲ ਪੰਪ ਬਾਲਦ ਕਲਾਂ 'ਤੇ ਬਤੌਰ ਸੇਲਜਮੈਨ ਕੰਮ ਕਰਦੇ ਹਨ। ਮੰਗਲਵਾਰ ਦੁਪਹਿਰ ਸਵਾ ਕੁ 3 ਵਜੇ ਇੱਕ ਚਿੱਟੇ ਰੰਗ ਦੀ ਸਵਿਫਟ ਕਾਰ ਪੰਪ 'ਤੇ ਆਈ, ਜਿਸਦੇ ਚਾਲਕ ਨੇ ਇੱਕ ਹਜ਼ਾਰ ਰੁਪਏ ਦਾ ਤੇਲ ਪਾਉਣ ਲਈ ਕਿਹਾ। ਤੇਲ ਪਾਉਣ ਤੋਂ ਬਾਅਦ ਉਸ ਕੋਲੋਂ ਜਦੋਂ ਪੈਸਿਆਂ ਦੀ ਮੰਗ ਕੀਤੀ ਤਾਂ ਉਸਨੇ ਗੱਡੀ 'ਚੋਂ ਪਿਸਤੌਲ ਕੱਢ ਕੇ ਉਸ ਵੱਲ ਤਾਣ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ

ਉਨ੍ਹਾਂ ਨੇ ਕਿਹਾ ਕਿ ਕਾਰ ਚਾਲਕ ਨਾਲ ਬੈਠਾ ਵਿਅਕਤੀ ਉਨ੍ਹਾਂ ਦੋਵਾਂ ਨੂੰ ਕੈਬਿਨ 'ਚ ਧੂਹ ਕੇ ਲੈ ਗਿਆ, ਜਿੱਥੇ ਲੁਟੇਰਿਆਂ ਨੇ ਉਸਦਾ ਮੋਬਾਇਲ ਫੋਨ ਅਤੇ ਪੰਪ ਵਾਲਾ ਮੋਬਾਇਲ ਫੋਨ ਤੋਂ ਇਲਾਵਾ ਅਸ਼ਵਨੀ ਕੁਮਾਰ ਪਾਸੋਂ ਸੇਲ ਦੇ ਕਰੀਬ 28 ਸੌ ਰੁਪਏ ਖੋਹ ਲਏ। ਇਸ ਦੇ ਨਾਲ ਹੀ ਰਣਜੀਤ ਸਿੰਘ ਨੇ ਦੱਸਿਆ ਕਿ ਲੁਟੇਰੇ ਉਨ੍ਹਾਂ ਦੋਵਾਂ ਨੂੰ ਪੈਟਰੋਲ ਪੰਪ ਦੇ ਕੈਬਿਨ 'ਚ ਬਣੇ ਕੈਸ਼ ਰੂਮ 'ਚ ਬੰਦ ਕਰਨ ਤੋਂ ਬਾਅਦ ਫ਼ਰਾਰ ਹੋ ਗਏ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੀ ਸਿਆਸਤ 'ਚ ਹੋ ਸਕਦੈ ਧਮਾਕਾ, ਸਿਮਰਜੀਤ ਬੈਂਸ ਦੇ ਭਾਜਪਾ 'ਚ ਸ਼ਾਮਲ ਹੋਣ ਦੇ ਚਰਚੇ! (ਵੀਡੀਓ)

ਓਧਰ ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੇ ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਲੁੱਟ ਦੀ ਇਹ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ। ਪੁਲਸ ਨੇ ਫੁਟੇਜ਼ ਨੂੰ ਕਬਜ਼ੇ 'ਚ ਲੈਂਦਿਆਂ ਰਣਜੀਤ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਅਣਪਛਾਤੇ ਲੁਟੇਰਿਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ

rajwinder kaur

This news is Content Editor rajwinder kaur