ਫਤਿਹਗੜ੍ਹ ਸਾਹਿਬ ਦੇ ਵਾਸੀਆਂ ਦੀ ਰਿਲਾਇੰਸ ਕੰਪਨੀ ਨੂੰ ਵੱਡੀ ਚਿਤਾਵਨੀ

Friday, Jun 11, 2021 - 04:16 PM (IST)

ਫਤਿਹਗੜ੍ਹ ਸਾਹਿਬ ਦੇ ਵਾਸੀਆਂ ਦੀ ਰਿਲਾਇੰਸ ਕੰਪਨੀ ਨੂੰ ਵੱਡੀ ਚਿਤਾਵਨੀ

ਫਤਿਹਗੜ੍ਹ ਸਾਹਿਬ (ਜਗਦੇਵ) : ਕਾਲੇ ਕਾਨੂੰਨਾਂ ਨੂੰ ਲੈ ਕੇ ਅੱਜ ਦੇਸ਼ ਦਾ ਅੰਨਦਾਤਾ ਭਾਜਪਾ ਦੀਆਂ ਗਲਤ ਨੀਤੀਆਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ 'ਤੇ ਲੜ ਰਿਹਾ ਹੈ ਤਾਂ ਦੂਜੇ ਪਾਸੇ ਪੰਜਾਬ 'ਚ ਰਿਲਾਇੰਸ ਅਤੇ ਜੀਓ ਦਾ ਵਿਰੋਧ ਵੀ ਲਗਾਤਾਰ ਹੋ ਰਿਹਾ ਹੈ। ਇਸ ਦੇ ਤਹਿਤ ਹੀ ਅੱਜ ਫਤਿਹਗੜ੍ਹ ਸਾਹਿਬ ਦੇ ਵਾਸੀਆਂ ਵੱਲੋਂ ਰਿਲਾਇੰਸ ਕੰਪਨੀ ਨੂੰ ਵੱਡੀ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਨੇ ਆਪਣਾ ਕੰਮ ਬੰਦ ਨਹੀਂ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਇਨ੍ਹਾਂ ਦੀਆਂ ਤਾਰਾਂ ਵੀ ਵੱਢੀਆਂ ਜਾਣਗੀਆਂ।

ਇਹ ਵੀ ਪੜ੍ਹੋ : ਵਜ਼ੀਫ਼ਾ ਸਕੀਮ ਦੀ ਰਾਸ਼ੀ ਸਬੰਧੀ 'ਕੈਪਟਨ' ਨੇ ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ

ਅੱਜ ਸਰਹਿੰਦ ਦੇ ਦਸਮੇਸ਼ ਨਗਰ ਵਿਖੇ ਸਥਾਨਕ ਲੋਕਾਂ ਵੱਲੋਂ ਅਤੇ ਕਿਸਾਨਾਂ ਵੱਲੋਂ ਸਮਾਜ ਸੇਵਕ ਗੁਰਸ਼ਰਨ ਬਿੱਟੂ ਦੀ ਬਿਲਡਿੰਗ 'ਤੇ ਲੱਗੇ ਰਿਲਾਇੰਸ ਦੇ ਟਾਵਰ ਦਾ ਵਿਰੋਧ ਕੀਤਾ ਗਿਆ। ਕਿਸਾਨ ਆਗੂਆਂ ਵਿੱਚ ਬੀਬੀ ਗੁਰਜੀਤ ਕੌਰ, ਪਰਮਜੀਤ ਸਿੰਘ ਚੀਮਾ ਅਤੇ ਸਥਾਨਕ ਲੋਕਾਂ ਵੱਲੋਂ ਚੇਅਰਮੈਨ ਗੁਲਸ਼ਨ ਰਾਏ ਬੌਬੀ ਨੇ ਕਿਹਾ ਅੱਜ ਸਾਰਾ ਭਾਰਤ ਕਿਸਾਨਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤੱਤਪਰ ਹੈ ਪਰ ਦੂਜੇ ਪਾਸੇ ਭਾਜਪਾ ਦੀਆਂ ਹਮਾਇਤੀ ਕੰਪਨੀਆਂ ਰਿਲਾਇੰਸ ਅਤੇ ਜੀਓ ਵੱਲੋਂ ਪੰਜਾਬ ਦੇ ਵੱਖੋ-ਵੱਖਰੇ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਬੰਦ ਕਰਵਾਉਣ ਲਈ ਕਿਸਾਨਾਂ ਅਤੇ ਸਥਾਨਕ ਲੋਕਾਂ ਵੱਲੋਂ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਕੈਨੇਡਾ 'ਚ ਪੜ੍ਹਾਈ ਦਾ ਸੁਫ਼ਨਾ ਦੇਖ ਰਹੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਜਲਦੀ ਮਿਲੇਗੀ ਵੱਡੀ ਰਾਹਤ

ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਵੱਲੋਂ ਚੋਰੀ-ਛੁਪੇ ਦੇਰ ਰਾਤ ਨੂੰ ਆਪਣਾ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਲੋਕਾਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ ਪੁੱਜਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਰਿਲਾਇੰਸ ਤੇ ਜੀਓ ਵੱਲੋਂ ਆਪਣਾ ਕੰਮ ਨਾ ਬੰਦ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਵਿਰੋਧ ਤੇਜ਼ ਕੀਤਾ ਜਾਵੇਗਾ ਅਤੇ ਇਨ੍ਹਾਂ ਕੰਪਨੀਆਂ ਦੀਆਂ ਤਾਰਾਂ ਵੀ ਵੱਢੀਆਂ ਜਾਣਗੀਆਂ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿਮਰਜੀਤ ਬੈਂਸ 'ਤੇ ਇਕ ਹੋਰ ਜਨਾਨੀ ਨੇ ਲਾਏ ਜਿਨਸੀ ਸ਼ੋਸ਼ਣ ਦੇ ਇਲਜ਼ਾਮ, ਜਾਣੋ ਪੂਰਾ ਮਾਮਲਾ

ਇਸ ਮੌਕੇ ਕਿਸਾਨਾਂ ਅਤੇ ਸਥਾਨਕ ਲੋਕਾਂ ਵੱਲੋਂ ਸਮਾਜ ਸੇਵਕ ਗੁਰਸ਼ਰਨ ਬਿੱਟੂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਬਿਲਡਿੰਗ ਤੋਂ ਰਿਲਾਇੰਸ ਟਾਵਰ ਨੂੰ ਹਟਾ ਦੇਣ ਤਾਂ ਗੁਰਸ਼ਰਨ ਬਿੱਟੂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਉਹ ਲੋਕਾਂ ਅਤੇ ਕਿਸਾਨਾਂ ਦੇ ਨਾਲ ਪੂਰਨ ਸਹਿਯੋਗ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News